ਬਿਉਰੋ ਰਿਪੋਰਟ: ਅੱਜ ਯਾਨੀ 8 ਜੁਲਾਈ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ 10 ਗ੍ਰਾਮ 24 ਕੈਰੇਟ ਸੋਨਾ 270 ਰੁਪਏ ਵਧ ਕੇ 72,910 ਰੁਪਏ ਹੋ ਗਿਆ ਹੈ। ਕੱਲ੍ਹ ਇਸ ਦੀ ਕੀਮਤ 72,640 ਰੁਪਏ ਪ੍ਰਤੀ ਦਸ ਗ੍ਰਾਮ ਸੀ।
ਇਸ ਦੇ ਨਾਲ ਹੀ ਇੱਕ ਕਿਲੋ ਚਾਂਦੀ 591 ਰੁਪਏ ਵਧ ਕੇ 91,300 ਰੁਪਏ ’ਤੇ ਵਿਕ ਰਹੀ ਹੈ। ਇਸ ਤੋਂ ਪਹਿਲਾਂ ਚਾਂਦੀ 90,709 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਇਸ ਸਾਲ ਚਾਂਦੀ 29 ਮਈ ਨੂੰ 94,280 ਰੁਪਏ ਪ੍ਰਤੀ ਸ਼ੇਅਰ ਦੇ ਆਪਣੇ ਸਰਵਕਾਲੀ ਉੱਚ ਪੱਧਰ ’ਤੇ ਪਹੁੰਚ ਗਈ ਸੀ।
ਇਸ ਸਾਲ ਸੋਨੇ ਦੀਆਂ ਕੀਮਤਾਂ ‘ਚ ਹੁਣ ਤੱਕ 9 ਹਜ਼ਾਰ ਰੁਪਏ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ
ਇਸ ਸਾਲ ਹੁਣ ਤੱਕ ਸੋਨੇ ਦੀਆਂ ਕੀਮਤਾਂ ਵਿੱਚ 9,040 ਰੁਪਏ ਪ੍ਰਤੀ 10 ਗ੍ਰਾਮ ਦਾ ਵਾਧਾ ਹੋਇਆ ਹੈ। ਸਾਲ ਦੀ ਸ਼ੁਰੂਆਤ ’ਚ ਇਹ 63,870 ਰੁਪਏ ’ਤੇ ਸੀ, ਜੋ ਹੁਣ 72,910 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ ਹੈ। ਸਾਲ ਦੀ ਸ਼ੁਰੂਆਤ ’ਚ ਚਾਂਦੀ 73,395 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਸੀ। ਜੋ ਹੁਣ 94,800 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਿਆ ਹੈ। ਯਾਨੀ ਇਸ ਸਾਲ ਚਾਂਦੀ 21,405 ਰੁਪਏ ਵਧੀ ਹੈ।
ਸਾਲ ਦੇ ਅੰਤ ਤੱਕ 78 ਹਜ਼ਾਰ ਰੁਪਏ ਤੱਕ ਜਾ ਸਕਦਾ ਸੋਨਾ
HDFC ਸਕਿਓਰਿਟੀਜ਼ ਦੇ ਕਮੋਡਿਟੀ ਅਤੇ ਕਰੰਸੀ ਮੁਖੀ ਅਨੁਜ ਗੁਪਤਾ ਦੇ ਮੁਤਾਬਕ, ਇਸ ਨਾਲ ਆਉਣ ਵਾਲੇ ਦਿਨਾਂ ’ਚ ਸੋਨੇ ਅਤੇ ਚਾਂਦੀ ’ਚ ਹੋਰ ਵਾਧਾ ਹੋ ਸਕਦਾ ਹੈ। ਇਸ ਸਾਲ ਦੇ ਅੰਤ ਤੱਕ ਸੋਨਾ 78 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦਾ ਹੈ। ਜਦਕਿ ਚਾਂਦੀ ਵੀ 1 ਲੱਖ ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਸਕਦੀ ਹੈ।