The Khalas Tv Blog India 1,069 ਰੁਪਏ ਮਹਿੰਗਾ ਹੋਇਆ ਸੋਨਾ! ਚਾਂਦੀ 2,186 ਰੁਪਏ ਮਹਿੰਗੀ
India Lifestyle

1,069 ਰੁਪਏ ਮਹਿੰਗਾ ਹੋਇਆ ਸੋਨਾ! ਚਾਂਦੀ 2,186 ਰੁਪਏ ਮਹਿੰਗੀ

ਬਿਉਰੋ ਰਿਪੋਰਟ: ਅੱਜ 18 ਨਵੰਬਰ ਦਿਨ ਸੋਮਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਦੇਖਿਆ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 1,069 ਰੁਪਏ ਵਧ ਕੇ 74,808 ਰੁਪਏ ਹੋ ਗਈ ਹੈ। ਪਹਿਲਾਂ ਇਸ ਦੀ ਕੀਮਤ 73,739 ਰੁਪਏ ਪ੍ਰਤੀ ਦਸ ਗ੍ਰਾਮ ਸੀ।

ਇਸ ਦੇ ਨਾਲ ਹੀ ਅੱਜ ਚਾਂਦੀ ਦੀ ਕੀਮਤ ਵੀ ਵਧ ਰਹੀ ਹੈ। ਇਹ 2,186 ਰੁਪਏ ਵਧ ਕੇ 89,289 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਤੋਂ ਪਹਿਲਾਂ ਚਾਂਦੀ 87,103 ਰੁਪਏ ’ਤੇ ਸੀ।

ਇਸ ਤੋਂ ਪਹਿਲਾਂ 23 ਅਕਤੂਬਰ ਨੂੰ ਚਾਂਦੀ 99,151 ਰੁਪਏ ਅਤੇ 30 ਅਕਤੂਬਰ ਨੂੰ ਸੋਨਾ 79,681 ਰੁਪਏ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਿਆ ਸੀ।

ਜੂਨ ਤੱਕ 85 ਹਜ਼ਾਰ ਰੁਪਏ ਤੱਕ ਜਾ ਸਕਦਾ ਸੋਨਾ

ਕੇਡੀਆ ਐਡਵਾਈਜ਼ਰੀ ਦੇ ਡਾਇਰੈਕਟਰ ਅਜੈ ਕੇਡੀਆ ਦਾ ਕਹਿਣਾ ਹੈ ਕਿ ਸੋਨੇ ’ਚ ਵੱਡੀ ਤੇਜ਼ੀ ਤੋਂ ਬਾਅਦ ਜੋ ਗਿਰਾਵਟ ਆਉਣੀ ਸੀ, ਉਹ ਆ ਚੁੱਕੀ ਹੈ। ਕੀਮਤ 74 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੋਂ ਹੇਠਾਂ ਜਾਣ ਦੀ ਬਹੁਤ ਘੱਟ ਗੁੰਜਾਇਸ਼ ਹੈ। ਅਮਰੀਕਾ ਤੋਂ ਬਾਅਦ ਬ੍ਰਿਟੇਨ ਨੇ ਵਿਆਜ ਦਰਾਂ ’ਚ ਕਟੌਤੀ ਕੀਤੀ ਹੈ। ਇਸ ਨਾਲ ਗੋਲਡ ਈਟੀਐਫ ਦੀ ਖ਼ਰੀਦ ਵਧੇਗੀ। ਅਜਿਹੇ ’ਚ ਅਗਲੇ ਸਾਲ 30 ਜੂਨ ਤੱਕ ਸੋਨਾ 85 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੱਕ ਪਹੁੰਚ ਸਕਦਾ ਹੈ।

Exit mobile version