‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਟੋਕੀਓ ਓਲੰਪਿਕ ਵਿੱਚ ਭਾਰਤ ਵੱਲੋਂ ਸੋਨ ਤਗਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਪਰਮ ਵਿਸ਼ਿਸ਼ਟ ਸੇਵਾ ਮੈਡਲ ਦੇਣ ਦਾ ਐਲਾਨ ਕੀਤਾ ਗਿਆ ਹੈ। 4 ਰਾਜਪੁਤਾਨਾ ਰਾਈਫ਼ਲਜ਼ ਵਿੱਚ ਸੂਬੇਦਾਰ ਨੀਰਜ ਚੋਪੜਾ ਨੇ ਪਿਛਲੇ ਸਾਲ ਹੋਏ ਟੋਕੀਓ ਓਲੰਪਿਕ ਵਿੱਚ ਜੈਵਲਿਨ ਥ੍ਰੋ ਵਿੱਚ ਗੋਲਡ ਮੈਡਲ ਜਿੱਤਿਆ ਸੀ। ਨੀਰਜ ਚੋਪੜਾ ਨੇ ਟੋਕੀਓ ਓਲੰਪਿਕ ਵਿੱਚ 87.58 ਮੀਟਰ ਦੂਰ ਜੈਵਲਿਨ ਸੁੱਟ ਕੇ ਗੋਲਡ ਮੈਡਲ ਜਿੱਤਿਆ ਸੀ।
