India Punjab Religion

ਸ੍ਰੀ ਦਰਬਾਰ ਸਾਹਿਬ ਯੋਗਾ ਕਰਨ ਵਾਲੀ ਕੁੜੀ ਨੂੰ ਨੋਟਿਸ ਜਾਰੀ! “SGPC FIR ਵਾਪਸ ਲਵੇ, ਨਹੀਂ ਤਾਂ ਮੇਰੀ ਕਾਨੂੰਨੀ ਟੀਮ ਤਿਆਰ”

ਬਿਉਰੋ ਰਿਪੋਰਟ: ਸ੍ਰੀ ਹਰਿਮੰਦਰ ਸਾਹਿਬ ਵਿੱਚ ਯੋਗ ਆਸਣ ਕਰਨ ਵਾਲੀ ਸੋਸ਼ਲ ਮੀਡੀਆ ਇੰਫਲਿਊਐਂਸਰ ਅਰਚਨਾ ਮਕਵਾਨਾ ਨੂੰ ਪੰਜਾਬ ਪੁਲਿਸ ਨੇ ਨੋਟਿਸ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਮਕਵਾਨਾ ਨੇ ਹੁਣ ਸੋਸ਼ਲ ਮੀਡੀਆ ’ਤੇ ਇੱਕ ਹੋਰ ਵੀਡੀਓ ਪੋਸਟ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਐਫਆਈਆਰ ਵਾਪਸ ਲੈਣ ਦੀ ਸਲਾਹ ਦਿੱਤੀ ਹੈ। ਉਸ ਦਾ ਕਹਿਣਾ ਹੈ ਕਿ ਨਹੀਂ ਤਾਂ ਉਸ ਦੀ ਕਾਨੂੰਨੀ ਟੀਮ ਜਵਾਬ ਦੇਵੇਗੀ।

ਪੰਜਾਬ ਪੁਲਿਸ ਵੱਲੋਂ ਅਰਚਨਾ ਮਕਵਾਨਾ ਨੂੰ ਭੇਜੇ ਨੋਟਿਸ ਮੁਤਾਬਕ ਅਰਚਨਾ ਨੂੰ 30 ਜੂਨ ਨੂੰ ਅੰਮ੍ਰਿਤਸਰ ਦੇ ਥਾਣਾ ਈ-ਡਵੀਜ਼ਨ ਵਿੱਚ ਆ ਕੇ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ। ਥਾਣਾ ਈ-ਡਵੀਜ਼ਨ ਵਿੱਚ ਹੀ ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ’ਤੇ ਮਕਵਾਨਾ ਖ਼ਿਲਾਫ਼ 295-ਏ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮਕਵਾਨਾ ਮੁਆਫੀ ਮੰਗਣ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਨਾਲ ਕਾਨੂੰਨੀ ਲੜਾਈ ਲੜਨ ਲਈ ਤਿਆਰ ਹੈ।

ਨਵੀਂ ਵੀਡੀਓ ਵਿੱਚ ਮਕਵਾਨਾ ਨੇ ਕੀ ਕਿਹਾ?

ਵੀਡੀਓ ਜਾਰੀ ਕਰਕੇ ਮਕਵਾਨਾ ਨੇ ਕਿਹਾ ਹੈ ਕਿ 21 ਜੂਨ ਨੂੰ ਜਦੋਂ ਮੈਂ ਹਰਿਮੰਦਰ ਸਾਹਿਬ ਵਿਖੇ ਯੋਗਾ ਕਰ ਰਿਹਾ ਸੀ ਤਾਂ ਹਜ਼ਾਰਾਂ ਸਿੱਖ ਉਥੇ ਮੌਜੂਦ ਸਨ। ਫੋਟੋ ਖਿੱਚਣ ਵਾਲਾ ਵੀ ਸਰਦਾਰ ਹੀ ਸੀ। ਉਹ ਮੇਰੇ ਸਾਹਮਣੇ ਵੀ ਫੋਟੋਆਂ ਖਿੱਚ ਰਿਹਾ ਸੀ। ਉਥੇ ਖੜ੍ਹੇ ਸਵਾਦਾਰਾਂ ਨੇ ਵੀ ਉਸ ਨੂੰ ਰੋਕਿਆ ਨਹੀਂ। ਉਸ ਨੇ ਕਿਹਾ ਕਿ ਸੇਵਾਦਾਰ ਵੀ ਪੱਖਪਾਤੀ ਹਨ, ਕਈਆਂ ਨੂੰ ਰੋਕਦੇ ਹਨ ਅਤੇ ਕਿਸੇ ਨੂੰ ਨਹੀਂ ਰੋਕਦੇ। ਇਸ ਲਈ ਮੈਂ ਸੋਚਿਆ ਕਿ ਮੈਂ ਵੀ ਫੋਟੋ ਖਿੱਚ ਲੈਂਦੀ ਹਾਂ, ਮੈਨੂੰ ਇਸ ਵਿੱਚ ਕੋਈ ਬੁਰਾ ਨਹੀਂ ਲੱਗ ਰਿਹਾ।

ਮਕਵਾਨਾ ਨੇ ਕਿਹਾ ਕਿ ਜਦੋਂ ਮੈਂ ਫੋਟੋਆਂ ਉੱਥੇ ਯੋਗ ਕਰਦਿਆਂ ਫੋਟੋ ਖਿਚਵਾ ਰਹੀ ਸੀ ਤਾਂ ਉੱਤੇ ਲਾਈਵ ਖੜ੍ਹੇ ਸਾਰੇ ਸਿੱਖਾਂ ਦੇ ਵਿਸ਼ਵਾਸ ਨੂੰ ਠੇਸ ਨਹੀਂ ਪਹੁੰਚੀ। ਇਸ ਲਈ ਮੈਨੂੰ ਨਹੀਂ ਲੱਗਦਾ ਕਿ ਮੈਂ ਕੁਝ ਗ਼ਲਤ ਕੀਤਾ ਹੈ। ਪਰ ਸੱਤ ਸਮੁੰਦਰੋਂ ਪਾਰ ਕਿਸੇ ਨੇ ਮਹਿਸੂਸ ਕੀਤਾ ਕਿ ਮੈਂ ਕੁਝ ਗ਼ਲਤ ਕੀਤਾ ਹੈ। ਮੇਰੀ ਫੋਟੋ ਨਕਾਰਾਤਮਕ ਢੰਗ ਨਾਲ ਵਾਇਰਲ ਕਰ ਦਿੱਤੀ। ਜਿਸ ’ਤੇ ਸ਼੍ਰੋਮਣੀ ਕਮੇਟੀ ਦਫਤਰ ਨੇ ਮੇਰੇ ਖਿਲਾਫ ਬੇਬੁਨਿਆਦ ਐਫ.ਆਈ.ਆਰ. ਦਰਜ ਕਰਵਾ ਦਿੱਤੀ। ਜਿਸ ਤੋਂ ਬਾਅਦ ਇਹ ਹੋਰ ਬੁਰਾ ਹੋਵੇਗਾ, ਨਹੀਂ ਤਾਂ ਮੇਰੀ ਨੀਅਤ ਖ਼ਰਾਬ ਨਹੀਂ ਸੀ।

 

View this post on Instagram

 

A post shared by Archana Makwana (@archana.makwana)

ਉਸ ਨੇ ਇਹ ਵੀ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਕਿਤੇ ਵੀ ਕੋਈ ਨਿਯਮ ਨਹੀਂ ਲਿਖਿਆ ਹੋਇਆ ਹੈ। ਉੱਥੇ ਰੋਜ਼ਾਨਾ ਜਾਣ ਵਾਲੇ ਸਿੱਖਾਂ ਨੂੰ ਨਿਯਮਾਂ ਦਾ ਪਤਾ ਨਹੀਂ ਤਾਂ ਗੁਜਰਾਤ ਤੋਂ ਪਹਿਲੀ ਵਾਰ ਆਈ ਕੁੜੀ ਨੂੰ ਕਿਵੇਂ ਪਤਾ ਹੋਵੇਗਾ? ਉੱਥੇ ਮੈਨੂੰ ਕਿਸੇ ਨੇ ਨਹੀਂ ਰੋਕਿਆ। ਜੇਕਰ ਉਸ ਨੂੰ ਰੋਕਿਆ ਜਾਂਦਾ ਤਾਂ ਉਹ ਫੋਟੋ ਡਿਲੀਟ ਕਰ ਦਿੰਦੀ।

ਉਸ ਨੇ ਕਿਹਾ ਕਿ ਮੇਰੇ ਖ਼ਿਲਾਫ਼ ਇਹ ਫਾਲਤੂ ਦੀ ਐਫਆਈਆਰ ਦਰਜ ਕਰਨ ਦੀ ਕੀ ਲੋੜ ਸੀ? ਮੈਂ ਬਹੁਤ ਮਾਨਸਿਕ ਤਸੀਹੇ ਝੱਲੇ, ਉਸ ਦਾ ਕੀ? ਅਜੇ ਵੀ ਸਮਾਂ ਹੈ, ਐਫਆਈਆਰ ਵਾਪਸ ਲਓ, ਨਹੀਂ ਤਾਂ ਮੈਂ ਅਤੇ ਮੇਰੀ ਕਾਨੂੰਨੀ ਟੀਮ ਸੰਘਰਸ਼ ਕਰਨ ਲਈ ਤਿਆਰ ਹਾਂ।

ਇਹ ਵੀ ਪੜ੍ਹੋ – ਕਰਤਾਰਪੁਰ ਸਾਹਿਬ ’ਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਤ