The Khalas Tv Blog Punjab ਗਠਜੋੜ ਵਾਲੇ ਦਿਨ ਬੀਤ ਗਏ, ਰਾਜੇਵਾਲ ਦਾ ਆਪ ‘ਤੇ ਨਿ ਸ਼ਾਨਾ
Punjab

ਗਠਜੋੜ ਵਾਲੇ ਦਿਨ ਬੀਤ ਗਏ, ਰਾਜੇਵਾਲ ਦਾ ਆਪ ‘ਤੇ ਨਿ ਸ਼ਾਨਾ

‘ਦ ਖ਼ਾਲਸ ਬਿਊਰੋ : ਬਲਬੀਰ ਸਿੰਘ ਰਾਜੇਵਾਲ ਜੋ ਕਿ ਸੰਯੁਕਤ ਸਮਾਜ ਮੋਰਚਾ ਦੇ ਸੀਨੀਅਰ ਆਗੂ ਹਨ । ਰਾਜੇਵਾਲ ਨੇ  ਆਮ ਆਦਮੀ ਪਾਰਟੀ ਤੇ ਨਿ ਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਹੋਰਨਾਂ ਰਵਾਇਤੀ ਪਾਰਟੀਆਂ ਵਾਂਗ ਹੀ ਕੰਮ ਕਰਨ  ਲੱਗ ਗਈ ਹੈ ਤੇ ਆਮ ਆਦਮੀ ਪਾਰਟੀ ਤੇ ਸੰਯੁਕਤ ਸਮਾਜ ਮੋਰਚੇ ਦੀ ਗੱਠਜੋੜ ਦੀ ਹੁਣ ਕੋਈ ਗੁੰਜਾਇਸ਼ ਨਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਦੱਸਿਆ ਕਿ ਸੰਯੁਕਤ ਸਮਾਜ ਮੋਰਚਾ ਜਲਦੀ ਹੀ ਪੰਜਾਬ ਦੀਆਂ 117 ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੱਸਿਆ ਕਿ ਮੋਰਚੇ ਨੇ ਚੋਣ ਕਮਿਸ਼ਨ ਨੂੰ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਦਿੱਤਾ ਹੈ ਅਤੇ ਚੋਣ ਕਮਿਸ਼ਨ ਤੋਂ 117 ਸੀਟਾਂ ’ਤੇ ਉਮੀਦਵਾਰਾਂ ਨੂੰ ਇਕੋ ਚੋਣ ਨਿਸ਼ਾਨ ਦੇਣ ਦੀ ਵੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ’ਚ ਸੰਯੁਕਤ ਸਮਾਜ ਮੋਰਚੇ ਅਤੇ ਰਵਾਇਤੀ ਪਾਰਟੀਆਂ ਵਿਚਕਾਰ ਟੱ ਕਰ ਹੋਵੇਗੀ, ਜਿਸ ’ਚ ਲੋਕ ਮੋਰਚੇ ਦਾ ਸਾਥ ਦੇਣਗੇ। ਰਾਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਮੌਕੇ ਸੁਰੱਖਿਆ ਖਾਮੀਆਂ ਦੇ ਨਾਂ ’ਤੇ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਜੋ ਕਿ ਗਲਤ ਹੈ।

Exit mobile version