ਚੰਡੀਗੜ੍ਹ : ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਮਨੀਸ਼ਾ ਗੁਲਾਟੀ ਨੂੰ ਪਿਛਲੀ ਸਰਕਾਰ ਵੱਲੋਂ ਐਕਸਟੈਂਸਨ ਦਿੱਤੀ ਗਈ ਸੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਤੋਂ ਬਾਅਦ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ ਵਿੱਚ ਪਹੁੰਚ ਕੀਤੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਹਟਾਉਣ ਦਾ ਫੈਸਲਾ ਵਾਪਸ ਲੈ ਲਿਆ ਸੀ। ਹੁਣ ਫਿਰ ਪੰਜਾਬ ਸਰਕਾਰ ਵੱਲੋਂ ਉਸਨੂੰ ਹਟਾਉਣ ਦਾ ਫੈਸਲਾ ਲਿਆ ਹੈ।
ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਮਨੀਸ਼ਾ ਗੁਲਾਟੀ ਨੂੰ 18-9-2020 ਨੂੰ ਦਿੱਤਾ ਗਿਆ ਐਕਸਟੈਂਸ਼ਨ ਪੰਜਾਬ ਸਰਕਾਰ ਨੇ ਵਾਪਸ ਲੈ ਲਿਆ ਹੈ।
MANISHAGULATISACKINGNOTIFICATION
ਜ਼ਿਕਰਯੋਗ ਹੈ ਕਿ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਆਪਣਾ ਕਾਰਜ-ਕਾਲ ਛੇ ਮਹੀਨੇ ਪਹਿਲਾਂ ਖਤਮ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ।ਹਾਈ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਜਵਾਬ ਦੇਣ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿੱਚ ਦੱਸਿਆ ਸੀ ਕਿ ਮੌਜੂਦਾ ਸਰਕਾਰ ਨੇ ਇਹ ਫੈਸਲਾ ਵਾਪਸ ਲੈ ਲਿਆ ਹੈ।
ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਕੈਪਟਨ ਅਮਰਿੰਦਰ ਸਿੰਘ ਵਾਲੀ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2018 ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਜੋਂ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ 2020 ਵਿੱਚ ਉਨ੍ਹਾਂ ਦਾ ਕਾਰਜਕਾਲ 3 ਸਾਲ ਲਈ ਵਧਾ ਦਿੱਤਾ ਗਿਆ ਸੀ। ਇਸਦੇ ਨਾਲ ਹੀ 20 ਫਰਵਰੀ 2022 ਨੂੰ ਉਹ ਵੀ ਭਾਜਪਾ ‘ਚ ਸ਼ਾਮਲ ਹੋ ਗਈ ਸੀ ਅਤੇ ਇਸ ਤੋਂ ਬਾਵਜੂਦ ਉਹ ਆਪਣੇ ਅਹੁਦੇ ‘ਤੇ ਬਣੀ ਰਹੀ।