India Punjab

ਸਰਕਾਰ ਨੇ ਮਾਸਟਰਾਂ ਲਈ ਨੌਕਰੀ ਦਾ ਪਿਟਾਰਾ ਖੋਲ੍ਹਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖਿਆ ਵਿਭਾਗ ਨੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8 ਹਜ਼ਾਰ 393 ਅਸਾਮੀਆਂ ਕੱਢੀਆਂ ਹਨ। ਉਮੀਦਵਾਰਾਂ ਕੋਲੋਂ 11 ਅਕਤੂਬਰ ਤੱਕ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਯੋਗ ਉਮੀਦਵਾਰ www.educationrecruitmentboard.com ਉੱਤੇ ਅਪਲਾਈ ਕਰ ਸਕਦੇ ਹਨ। ਸਿੱਖਿਆ ਵਿਭਾਗ ਵੱਲੋਂ ਪਹਿਲਾਂ ਵੀ ਇਨ੍ਹਾਂ ਅਸਾਮੀਆਂ ਦੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਪਰ ਪਿਛਲੇ ਲੰਮੇ ਸਮੇਂ ਤੋਂ ਸਕੂਲਾਂ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਗਿਆ। ਕੱਚੇ ਅਧਿਆਪਕ ਯੂਨੀਅਨ ਦੇ ਸੰਘਰਸ਼ ਅੱਗੇ ਝੁਕਦਿਆਂ ਸਰਕਾਰ ਨੇ ਇਨ੍ਹਾਂ ਅਸਾਮੀਆਂ ਭਰਤੀ ਨਿਯਮਾਂ ਵਿੱਚ ਸੋਧ ਕੀਤੀ ਗਈ। ਇਸ ਤੋਂ ਬਾਅਦ ਮੰਗੀਆਂ ਗਈਆਂ ਅਸਾਮੀਆਂ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਸਿੱਖਿਆ ਵਿਭਾਗ ਵੱਲੋਂ ਮੁੜ 8 ਹਜ਼ਾਰ 393 ਅਸਾਮੀਆਂ ਲਈ ਦਰਖਾਸਤਾਂ ਦੀ ਮੰਗ ਕੀਤੀ ਗਈ ਹੈ।