The Khalas Tv Blog Punjab ਸੁਖਪਾਲ ਸਿੰਘ ਖਹਿਰਾ ਨੇ ਘੇਰੀ ਮਾਨ ਸਰਕਾਰ
Punjab

ਸੁਖਪਾਲ ਸਿੰਘ ਖਹਿਰਾ ਨੇ ਘੇਰੀ ਮਾਨ ਸਰਕਾਰ

‘ਦ ਖ਼ਾਲਸ ਬਿਊਰੋ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਟਵੀਟ ਰਾਹੀਂ ਪੰਜਾਬ ਸਰਕਾਰ ‘ਤੇ ਸਵਾਲ ਚੁੱਕਿਆ ਹੈ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਕੀਤਾ ਹੈ ਕਿ ਤੁਸੀਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਤਸਵੀਰ ਨੂੰ ਆਪਣੇ ਦਫ਼ਤਰ ਵਿੱਚ ਸਿਰਫ਼ ਦਿਖਾਵੇ ਲਈ ਟੰਗਿਆ ਹੈ ਜਾਂ ਫ਼ਿਰ ਤੁਸੀਂ ਉਹਨਾਂ ਦੇ ਆਦਰਸ਼ਾਂ ਤੇ ਪਰਿਵਾਰ ਦਾ ਸਤਿਕਾਰ ਵੀ ਕਰਦੇ ਹੋ?ਮੈਨੂੰ ਅਜੀਤ ਅਖਬਾਰ ਰਾਹੀਂ ਪਤਾ ਲੱਗਾ ਹੈ ਕਿ ਸ਼ਹੀਦ-ਏ-ਆਜ਼ਮ ਦੇ ਭਾਣਜੀ ਬੀਬੀ ਗੁਰਜੀਤ ਕੌਰ ਨੂੰ ਤੁਹਾਡੇ ਸਟਾਫ਼ ਨੇ ਤੁਹਾਨੂੰ ਮਿਲਣ ਨਹੀਂ ਦਿੱਤਾ ਤੇ ਉਹਨਾਂ ਨਾਲ ਆਏ ਉਹਨਾਂ ਦੇ ਪਤੀ ਹਰਭਜਨ ਸਿੰਘ ਢੱਟ ਨਾਲ ਵੀ ਸਹੀ ਵਿਵਹਾਰ ਨਹੀਂ ਕੀਤਾ ਹੈ। ਖਹਿਰਾ ਨੇ ਆਪਣੇ ਟਵੀਟ ਨਾਲ ਅਜੀਤ ਅਖਬਾਰ ਚ ਲੱਗੀ ਖਬਰ ਨੂੰ ਵੀ ਸਾਂਝੀ ਕੀਤਾ ਹੈ।

ਪੰਜਾਬ ਸਰਕਾਰ ਨੇ ਮੂੰਗੀ ਦੀ ਖਰੀਦ ਤੇ ਤੇ ਇਸ ਤੇ ਐਮਐਸਪੀ ਦੇਣ ਦਾ ਵਾਅਦਾ ਵੀ ਕੀਤਾ ਸੀ। ਇਸ ਸੰਬੰਧ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਤੁਹਾਡੇ ਵੱਲੋਂ 7275 ਰੁਪਏ ਦੀ ਐਮਐਸਪੀ ਦੇ ਐਲਾਨ ਦੇ ਬਾਵਜੂਦ ਕਿਸਾਨ ਆਪਣੀ ਮੂੰਗੀ ਦੀ ਫ਼ਸਲ ਨੂੰ 5000 ਰੁਪਏ ਤੱਕ ਵੀ ਵੇਚਣ ਲਈ ਮਜਬੂਰ ਹੋ ਰਹੇ ਹਨ। ਪਿਛਲੇ 15 ਦਿਨਾਂ ਤੋਂ ਕਿਸਾਨ ਜਸਵੰਤ ਸਿੰਘ ਵਿਧਾਇਕ ਅਮਨ ਅਰੋੜਾ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਹਨ, ਕੀ ਤੁਸੀਂ ਦਖਲ ਦਿਓਗੇ?

ਪੰਜਾਬ ਸਰਕਾਰ ਦੇ ਗੈਰ-ਕਾਨੂੰਨੀ ਮਾਇਨਿੰਗ ਤੇ ਕਾਬੂ ਪਾ ਲੈਣ ਦੇ ਦਾਅਵਿਆਂ ਨੂੰ ਚੂਣੌਤੀ ਦਿੰਦੇ ਹੋਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਟਵੀਟ ਕੀਤਾ ਹੈ ਤੇ ਇੱਕ ਖ਼ਬਰ ਦਾ ਲਿੰਕ ਸਾਂਝਾ ਕਰਦੇ ਹੋਏ ਕਿਹਾ ਹੈ ਕਿ ਪਿਆਰੇ ਭਗਵੰਤ ਮਾਨ ਤੇ ਹਰਜੋਤ ਬੈਂਸ ਕਿਰਪਾ ਕਰਕੇ ਹੇਠਾਂ ਦਿੱਤੇ ਲਿੰਕ ਵਿੱਚ ਪਿੰਡ ਗੁੱਜੂ ਜਗੀਰ ਬਲਾਕ ਨਰੋਟ ਪਠਾਨਕੋਟ ਵਿੱਚ ਸ਼ਰੇਆਮ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੇਖੋ। ਤੁਸੀਂ ਗੈਰ-ਕਾਨੂੰਨੀ ਮਾਈਨਿੰਗ ਦੇ ਖਾਤਮੇ ਦਾ ਦਾਅਵਾ ਕਿਵੇਂ ਕਰ ਰਹੇ ਹੋ?

Exit mobile version