The Khalas Tv Blog Punjab ਪੰਜਾਬ ‘ਚ ਤਿੰਨ ਦਿਨ ਸੜਕਾਂ ‘ਤੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਜਾਣੋ ਵਜ੍ਹਾ…
Punjab

ਪੰਜਾਬ ‘ਚ ਤਿੰਨ ਦਿਨ ਸੜਕਾਂ ‘ਤੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਜਾਣੋ ਵਜ੍ਹਾ…

Government buses will not run on roads in Punjab for three days, know the reason...

ਚੰਡੀਗੜ੍ਹ : ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹਰ ਰੋਜ ਵੱਖ ਵੱਖ ਵਰਗਾਂ,ਵੱਖੋ-ਵੱਖ ਮਹਿਕਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਧਰਨੇ ਦਿੱਤੇ ਦਾ ਰਹੇ ਹਨ। ਇਸ ਸਮੇਂ ਪੰਜਾਬ ਭਰ ਵਿੱਚ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਹੜਤਾਲ ਦਾ ਐਲਾਨ ਕਰ ਦਿੱਤਾ ਹੈ।

ਜਾਣਕਾਰੀ ਮੁਤਾਬਕ ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ ’ਤੇ ਰਹਿਣਗੇ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਤੋਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ ਕੀਤਾ ਹੈ।

ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਰੋਡਵੇਜ਼ ਵਿੱਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ। ਮੀਟਿੰਗਾਂ ਵਿੱਚ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਜਾਂਦਾ ਹੈ। ਪਰ ਹੁਣ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ। ਯੂਨੀਅਨ ਆਗੂਆਂ ਨਾਲ ਪੈਨਲ ਦੀ ਮੀਟਿੰਗ 10 ਜੁਲਾਈ ਨੂੰ ਹੋਣੀ ਸੀ ਪਰ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਇਹ ਰੱਦ ਹੋ ਗਈ।

ਰੋਡਵੇਜ਼-ਪਨਬੱਸ ਦੇ ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਕਿਹਾ ਸੀ ਕਿ ਵਿਭਾਗ ਵਿੱਚ ਠੇਕੇ ’ਤੇ ਕੰਮ ਕਰਦੇ ਸਾਰੇ ਮੁਲਾਜ਼ਮ ਜਿਨ੍ਹਾਂ ਨੇ 1 ਸਾਲ ਦੀ ਸੇਵਾ ਪੂਰੀ ਕਰ ਲਈ ਹੈ, ਨੂੰ ਪੱਕਾ ਕੀਤਾ ਜਾਵੇਗਾ। ਪਰ ਸਰਕਾਰ ਦਾ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਤੋਂ ਇਲਾਵਾ ਸਰਕਾਰ ਨੇ ਕਿਹਾ ਕਿ ਠੇਕੇ ਜਾਂ ਆਊਟਸੋਰਸ ਰਾਹੀਂ ਕੋਈ ਭਰਤੀ ਨਹੀਂ ਕੀਤੀ ਜਾਵੇਗੀ। ਸਗੋਂ ਵਿਭਾਗ ਵਿੱਚ ਸਿੱਧੀ ਪੱਕੀ ਭਰਤੀ ਹੋਵੇਗੀ।

ਪਰ ਹੁਣ ਵੀ ਆਊਟਸੋਰਸ ‘ਤੇ ਮੁਲਾਜ਼ਮ ਰੱਖੇ ਜਾ ਰਹੇ ਹਨ। ਯੂਨੀਅਨ ਦੇ ਮੀਤ ਪ੍ਰਧਾਨ ਚੰਨਣ ਸਿੰਘ ਨੇ ਕਿਹਾ ਕਿ 6600 ਦੇ ਕਰੀਬ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਪੱਕਾ ਕੀਤਾ ਜਾਵੇ। ਅਧਿਕਾਰੀਆਂ ਦੀ ਮਨਮਰਜ਼ੀ ‘ਤੇ ਰੋਕ ਲਗਾ ਕੇ ਮੁਲਾਜ਼ਮਾਂ ਦੀਆਂ ਡਿਊਟੀਆਂ ਸਬੰਧੀ ਸਥਿਤੀਆਂ ਨੂੰ ਵੀ ਸੁਧਾਰਨਾ ਚਾਹੀਦਾ ਹੈ। ਵਿਭਾਗ ਨੂੰ ਮੁਹੱਈਆ ਕਰਵਾਈਆਂ ਗਈਆਂ 400 ਦੇ ਕਰੀਬ ਮੁਲਾਜ਼ਮਾਂ ਦੀਆਂ ਸੂਚੀਆਂ ਬਹਾਲ ਕੀਤੀਆਂ ਜਾਣ।

Exit mobile version