‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਕਿਸਾਨੀ ਅੰਦੋਲਨ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ, ਮਜ਼ਦੂਰਾਂ ਦੀ ਪਰਿਵਾਰਕ ਮੈਂਬਰਾਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਲਈ ਇੱਕ ਕਮੇਟੀ ਬਣਾਈ ਹੈ। ਇਹ ਕਮੇਟੀ ਕਿਸਾਨਾਂ, ਮਜ਼ਦੂਰਾਂ ਦੀ ਮੌਤ ਦੇ ਅੰਕੜੇ ਇਕੱਠੇ ਕਰਕੇ ਪੰਜਾਬ ਸਰਕਾਰ ਨੂੰ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦੀ ਸਿਫਾਰਸ਼ ਕਰੇਗੀ।
ਇਹ ਕਮੇਟੀ ਇੱਕ ਹਫ਼ਤੇ ਦੇ ਅੰਦਰ ਕਿਸਾਨਾਂ ਦੇ ਵਰਗੀਕਰਨ ਸਬੰਧੀ ਖਰੜਾ ਤਿਆਰ ਕਰੇਗੀ ਅਤੇ ਜਾਨ ਗਵਾਉਣ ਵਾਲੇ ਕਿਸਾਨਾਂ, ਮਜ਼ਦੂਰਾਂ ਦੇ ਪਰਿਵਾਰਕ ਮੈਂਬਰਾਂ ਦੀ ਨਿਯੁਕਤੀ ਅਤੇ ਅਸਾਮੀ ਸਬੰਧੀ ਫ਼ੈਸਲਾ ਕਰੇਗੀ। ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਕਿਸਾਨੀ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ, ਮਜ਼ਦੂਰਾਂ ਦੇ ਪਰਿਵਾਰਕ ਮੈਂਬਰਾਂ ਨੂੰ 5 ਲੱਖ ਰੁਪਏ ਐਕਸ ਗਰੇਸ਼ੀਆ, ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਅਤੇ ਕਰਜ਼ੇ ਮੁਆਫ ਕਰਨ ਦਾ ਫ਼ੈਸਲਾ ਕੀਤਾ ਸੀ।