‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੀ ਮੰਗ ਮੁਤਾਬਕ ਮਹਿੰਗਾਈ ਭੱਤਾ 17 ਫੀਸਦੀ ਤੋਂ ਵਧਾ ਕੇ 28 ਫੀਸਦੀ ਕਰਨ ਦਾ ਫੈਸਲਾ 1 ਜੁਲਾਈ 2021 ਤੋਂ ਲਾਗੂ ਕਰਨ ਲਈ ਫਿਲਹਾਲ ਟਾਲਾ ਵੱਟ ਲਿਆ ਹੈ। ਇਸ ਮਾਮਲੇ ਵਿੱਚ ਵਿੱਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਚਿੱਠੀ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਵਧਿਆ ਹੋਇਆ ਮਹਿੰਗਾਈ ਭੱਤਾ 1 ਜੁਲਾਈ 2021 ਤੋਂ ਦੇਣ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ।