Punjab

ਸਰਕਾਰ ਨੇ ਗੇਜਾ ਰਾਮ ਨੂੰ ਦਿੱਤਾ ਕੈਬਨਿਟ ਰੈਂਕ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਪੰਜਾਬ ਦੇ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਕੈਬਨਿਟ ਰੈਂਕ ਦਿੱਤਾ ਹੈ। ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਪੰਜਾਬ ਭਵਨ ਵਿੱਚ ਸਾਰੇ ਵਾਲਮੀਕਿ ਸਮਾਜ ਦੇ ਨਾਲ ਮੀਟਿੰਗ ਕਰਦਿਆਂ ਚੇਅਰਮੈਨ ਗੇਜਾ ਰਾਮ ਨੂੰ ਕੈਬਨਿਟ ਰੈਂਕ ਦੇਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਗੇਜਾ ਰਾਮ ਦੀ ਮਿਹਨਤ ਸਦਕਾ ਅੱਜ ਉਨ੍ਹਾਂ ਨੂੰ ਇਹ ਅਹੁਦਾ ਦਿੱਤਾ ਗਿਆ ਹੈ। ਵੇਰਕਾ ਨੇ ਕਿਹਾ ਕਿ ਹੁਣ ਗੇਜਾ ਰਾਮ ਦੀ ਗੱਡੀ ਦੇ ਅੱਗੇ ਪਿੱਛੇ ਵੀ ਪਾਇਲਟ ਗੱਡੀਆਂ ਚੱਲਣਗੀਆਂ।

ਇਸ ਮੌਕੇ ਪੂਰੇ ਬਾਲਮੀਕੀ ਸਮਾਜ ਵੱਲੋਂ ਸਰਕਾਰ ਦਾ ਧੰਨਵਾਦ ਕੀਤਾ ਗਿਆ। ਗੇਜਾ ਰਾਮ ਨੇ ਕਿਹਾ ਕਿ ਉਹ ਤਹਿ ਦਿਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਰਕਾਰ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਵਿੱਚ ਮੁੜ ਤੋਂ ਕਾਂਗਰਸ ਸਰਕਾਰ ਬਣੇਗੀ ਤੇ ਮੁੱਖ ਮੰਤਰੀ ਉਨ੍ਹਾਂ ਦੇ ਦਲਿਤ ਸਮਾਜ ਵਿੱਚੋਂ ਹੀ ਆਵੇਗਾ।