The Khalas Tv Blog Punjab 19 ਅਕਤੂਬਰ ਨੂੰ ਅੰਮ੍ਰਿਤਸਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ
Punjab

19 ਅਕਤੂਬਰ ਨੂੰ ਅੰਮ੍ਰਿਤਸਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ

ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 19 ਅਕਤੂਬਰ, 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ’ਚ ਛੁੱਟੀ ਦਾ ਐਲਾਨ ਕੀਤਾ ਹੈ।

ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਮਨਾਉਣ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ, 2024 ਦਿਨ ਸਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ।

Exit mobile version