‘ਦ ਖ਼ਾਲਸ ਬਿਊਰੋ :- ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ ਲਈ ਕੋਵਿਡ 19 ਵੈਕਸੀਨ 31 ਜੁਲਾਈ ਤੱਕ ਲਗਾਉਣੀ ਲਾਜ਼ਮੀ ਕਰ ਦਿੱਤੀ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਉਹ ਬਾਲਗ ਸਟਾਫ ਨੂੰ ਵੈਕਸੀਨੇਸ਼ਨ ਸੁਨਿਸ਼ਚਿਤ ਕਰਨ। ਨਾਲ ਹੀ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫਸਰ ਲੋੜ ਪੈਣ ‘ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਾ ਸਹਿਯੋਗ ਲੈ ਸਕਦੇ ਹਨ। ਇਹ ਵੈਕਸੀਨੇਸ਼ਨ ਪ੍ਰਾਈਵੇਟ ਸਕੂਲਾਂ ਲਈ ਵੀ ਲਾਜ਼ਮੀ ਕੀਤੀ ਗਈ ਹੈ। ਇੰਨਾ ਹੀ ਨਹੀਂ, ਵਿੱਦਿਅਕ ਸੰਸਥਾਵਾਂ ਨੂੰ ਸਰਟੀਫਿਕੇਟ ਵੀ ਜਾਰੀ ਕਰਨਾ ਹੋਵੇਗਾ ਕਿ 100 ਫੀਸਦੀ ਵੈਕਸੀਨੇਸ਼ਨ ਹੋ ਚੁੱਕੀ ਹੈ। ਸਰਕਾਰ ਨੇ ਸਕੂਲ ਖੋਲ੍ਹਣ ਤੋਂ ਪਹਿਲਾਂ ਵੈਕਸੀਨੇਸ਼ਨ ਪੂਰੀ ਕਰਨ ਦਾ ਟੀਚਾ ਮਿੱਥਿਆ ਹੈ।