The Khalas Tv Blog Punjab ਭਾਰਤ ਸਰਕਾਰ ਨੇ ਖ਼ਾਲਿਸਤਾਨ ਪੱਖੀ 12 ਵੈਬਸਾਈਟਾਂ ‘ਤੇ ਲਗਾਈ ਪਾਬੰਦੀ
Punjab

ਭਾਰਤ ਸਰਕਾਰ ਨੇ ਖ਼ਾਲਿਸਤਾਨ ਪੱਖੀ 12 ਵੈਬਸਾਈਟਾਂ ‘ਤੇ ਲਗਾਈ ਪਾਬੰਦੀ

‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਖ਼ਾਲਿਸਤਾਨ ਪੱਖੀ ਸੰਗਠਨਾਂ ਦੀ ਵੱਧਦੀ ਗਤੀਵਿਧੀਆਂ ਨੂੰ ਵੇਖ ਸਰਕਾਰ ਨੇ ਇਨ੍ਹਾਂ  ਸੰਗਠਨਾਂ ਨਾਲ ਜੁੜੀਆਂ ਇੰਟਰਨੈੱਟ ‘ਤੇ 12 ਵੈਬਸਾਈਟਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਕੁੱਝ ਪਾਬੰਦੀਸ਼ੁਦਾ ਵੈੱਬਸਾਈਟਾਂ ਵਿੱਚੋਂ ਕੁੱਝ ਨੂੰ ਗੈਰਕਾਨੂੰਨੀ ਸੰਗਠਨ ‘ਸਿੱਖਸ ਫਾਰ ਜਸਟਿਸ’ (SFJ) ਵੱਲੋਂ ਸਿੱਧੇ ਤੌਰ ’ਤੇ ਚਲਾਇਆ ਜਾਂਦਾ ਸੀ। ਵੈੱਬਸਾਈਟਾਂ ਵਿੱਚ ਖਾਲਿਸਤਾਨ ਪੱਖੀ ਸਮੱਗਰੀ ਸੀ।

ਇਲੈਕਟ੍ਰਾਨਿਕਸ ਤੇ ਆਈਟੀ ਮੰਤਰਾਲੇ ਨੇ ਆਈਟੀ ਐਕਟ ਦੀ ਧਾਰਾ 69 ਏ ਤਹਿਤ 12 ਵੈੱਬਸਾਈਟਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਮੰਤਰਾਲੇ ਨੂੰ ਭਾਰਤ ਵਿੱਚ ਸਾਈਬਰਸਪੇਸ ‘ਤੇ ਨਜ਼ਰ ਰੱਖਣ ਦਾ ਅਧਿਕਾਰ ਹੈ। ਜਿਨ੍ਹਾਂ ਵੈੱਬਸਾਈਟਾਂ ’ਤੇ ਪਾਬੰਦੀ ਲਗਾਈ ਗਈ ਹੈ ਉਨ੍ਹਾਂ ਵਿੱਚ ‘ਐੱਸਐੱਫਜ਼ੈਡ 4 ਫਾਰਮਰਜ਼’, ‘ਪੀਬੀਟੀਮ’, ‘ਸੇਵਾ 413’, ‘ਪੀਬੀ 4 ਯੂ’, ‘ਸਾਡਾ ਪਿੰਡ’ ਸ਼ਾਮਲ ਹਨ। ਇਨ੍ਹਾਂ ’ਚੋਂ ਕੁੱਝ ਪਾਬੰਦੀਸ਼ੁਦਾ ਸਾਈਟਾਂ ਨੂੰ ਸਰਚ ਕਰਨ ’ਤੇ ਇਹ ਸੰਦੇਸ਼ ਆ ਰਿਹਾ ਹੈ, “ਯੂਆਰਐੱਲ ਦੀ ਬੇਨਤੀ ਕੀਤੀ” ਅਤੇ ਉਸ ’ਤੇ ਭਾਰਤ ਸਰਕਾਰ ਦੇ ਦੂਰਸੰਚਾਰ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਤਹਿਤ ਪਾਬੰਦੀ ਲਗਾਈ ਗਈ ਹੈ। ਵਧੇਰੇ ਜਾਣਕਾਰੀ ਲਈ ਪ੍ਰਬੰਧਕ ਨਾਲ ਸੰਪਰਕ ਕਰੋ।”

ਗ੍ਰਹਿ ਮੰਤਰਾਲੇ ਨੇ ਪਿਛਲੇ ਸਾਲ ਦੇਸ਼ ਵਿਰੋਧੀ ਗਤੀਵਿਧੀਆਂ ਲਈ SFJ ’ਤੇ ਪਾਬੰਦੀ ਲਗਾ ਦਿੱਤੀ ਸੀ। ਜੁਲਾਈ ਵਿੱਚ ਸਰਕਾਰ ਨੇ ਵੱਖਵਾਦੀ ਗਤੀਵਿਧੀਆਂ ਦੇ ਸਮਰਥਨ ਲਈ ‘SFJ’ ਨਾਲ ਜੁੜੀਆਂ 40 ਵੈੱਬਸਾਈਟਾਂ ’ਤੇ ਪਾਬੰਦੀ ਲਗਾ ਦਿੱਤੀ ਸੀ।

Exit mobile version