Others

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪੰਜਾਬ ਸਰਕਾਰ ਨੇ ਰਾਸ਼ੀ ਕੀਤੀ ਜਾਰੀ

ਪੰਜਾਬ ਸਰਕਾਰ (Punjab Government) ਦੇ ਕੈਬਨਿਟ ਮੰਤਰੀ ਡਾ.ਬਲਜੀਤ ਕੌਰ (Baljit Kaur) ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਰਹਿੰਦੇ ਬਕਾਏ ਨੂੰ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਦੇਣਾ ਸਰਕਾਰ ਦਾ ਫਰਜ ਹੈ ਅਤੇ ਇਸ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਪੂਰਾ ਕਰਨਾ ਸਾਡਾ ਟੀਚਾ ਹੈ ਅਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਸਰਕਾਰ ਵੱਲੋਂ ਇਹ ਮਦਦ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਲਗਾਤਾਰ ਗਰੀਬ ਬੱਚਿਆਂ ਲਈ ਕੰਮ ਕਰ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਇਸ ਨੂੰ ਜਾਰੀ ਰੱਖਿਆ ਜਾਵੇਗਾ।

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਇਹ ਮਦਦ ਲਾਭ ਲੈਣ ਵਾਲੇ ਬੱਚਿਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ।

ਇਹ ਵੀ ਪੜ੍ਹੋ –  ਸੰਗਰੂਰ ‘ਚ ਵਾਪਰਿਆ ਵੱਡਾ ਹਾਦਸਾ, ਮਜਦੂਰਾ ਦੇ ਪਰਿਵਾਰਾਂ ‘ਚ ਛਾਇਆ ਮਾਤਮ