ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਖੁਰਾਕ ਮੰਤਰੀ ਲਾਲਚੰਦ ਕਟਾਰੂਚੱਕ ਦੀ 25 ਕਿਸਾਨ ਜਥੇਬੰਦੀਆਂ ਨਾਲ ਅਹਿਮ ਮੀਟਿੰਗ ਹੋਈ। ਇਸ ਦੌਰਾਨ ਮੁੱਖ ਮੰਤਰੀ ਨੇ ਸਾਰੇ ਮਸਲਿਆਂ ਨੂੰ ਹੱਲ ਕਰਨ ਦੇ ਲਈ ਕਿਸਾਨਾਂ ਕੋਲੋਂ 2 ਦਿਨਾਂ ਦਾ ਸਮਾਂ ਮੰਗਿਆ ਹੈ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਝੋਨੇ ਦਾ ਦਾਣਾ-ਦਾਣਾ ਖਰੀਦਾਂਗੇ। ਝੋਨੇ ਦੀ ਖ਼ਰੀਦ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਮੁੱਖ ਮੰਤਰੀ ਕਾਫੀ ਸਖ਼ਤ ਨਜ਼ਰ ਆਏ। ਉਨ੍ਹਾਂ ਕਿਹਾ ਕਿਸਾਨਾਂ ਨੂੰ ਪਰੇਸ਼ਾਨ ਕਰਨ ਵਾਲਿਆਂ ਦੇ ਸਾਹਮਣੇ ਅਸੀਂ ਝੁਕਾਂਗੇ ਨਹੀਂ। ਮੁੱਖ ਮੰਤਰੀ ਨੇ ਮਿਲਰ ਨੂੰ ਭਰੋਸਾ ਦਿਵਾਇਆ ਕਿ ਮਿਲਿੰਗ ਦੇ ਲਈ ਸਾਡੇ ਕੋਲ ਪਲਾਨ B ਵੀ ਹੈ।
ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ…ਕਿਸਾਨ ਭਰਾਵਾਂ ਦੇ ਮਸਲਿਆਂ 'ਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ…ਉਹਨਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਸਮਝਿਆ…
ਨਾਲ ਹੀ ਮੰਡੀਆਂ 'ਚ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਕੀਤੇ ਪ੍ਰਬੰਧਾਂ ਤੋਂ ਜਾਣੂ… pic.twitter.com/oBNRuHSQqh
— Bhagwant Mann (@BhagwantMann) October 19, 2024
ਉੱਧਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਮੁੱਖ ਮੰਤਰੀ ਨੇ ਸਾਡੇ ਕੋਲੋਂ 2 ਦਿਨ ਦਾ ਸਮਾਂ ਮੰਗਿਆ ਹੈ, ਤੇ ਅਸੀਂ ਉਨ੍ਹਾਂ ਨੂੰ 4 ਦਿਨ ਦਾ ਸਮਾਂ ਦਿੱਤਾ ਹੈ, ਪੰਜਵੇਂ ਦਿਨ ਫਿਰ ਅਸੀਂ ਸਖਤ ਕਦਮ ਚੁੱਕਾਂਗੇ।
ਰਾਜੇਵਾਲ ਨੇ ਕਿਹਾ ਫਿਲਹਾਲ ਅਸੀਂ ਧਰਨਾ ਖ਼ਤਮ ਕਰ ਰਹੇ ਹਾਂ। ਮੁੱਖ ਮੰਤਰੀ ਨੇ ਕਿਹਾ ਮੰਡੀਆਂ ਵਿੱਚ ਖ਼ਰੀਦ ਦੇ ਨਾਲ ਲਿਫਟਿੰਗ ਨੂੰ ਲੈ ਕੇ ਵੀ ਰਫ਼ਤਾਰ ਤੁਹਾਨੂੰ ਅਗਲੇ 2 ਦਿਨਾਂ ਦੇ ਅੰਦਰ ਵੇਖਣ ਨੂੰ ਮਿਲੇਗੀ। ਅਸੀਂ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਤੁਸੀਂ ਭਾਵੇ ਆੜ੍ਹਤੀਆਂ ਨੂੰ ਮਨਾਉ ਜਾਂ ਫਿਰ ਸ਼ੈਲਰ ਮਾਲਿਕਾਂ ਨੂੰ ਮਨਾਉ, ਸਾਨੂੰ ਨਹੀਂ ਪਤਾ, ਸਾਡੇ ਮਸਲੇ ਹੱਲ ਹੋਣੇ ਚਾਹੀਦੇ ਹਨ।