The Khalas Tv Blog Punjab ‘ਪਰਵਿੰਦਰ ਝੋਟੇ ਨੂੰ ਸ਼ਹੀਦ ਦਾ ਦਰਜਾ ਦੇਵੇ ਸਰਕਾਰ’- ਰਾਜਾ ਵੜਿੰਗ
Punjab

‘ਪਰਵਿੰਦਰ ਝੋਟੇ ਨੂੰ ਸ਼ਹੀਦ ਦਾ ਦਰਜਾ ਦੇਵੇ ਸਰਕਾਰ’- ਰਾਜਾ ਵੜਿੰਗ

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਨਸਾ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਨਸ਼ਿਆਂ ਦੀ ਦੁਰਵਰਤੋਂ ਰੋਕਣਾ ਸਰਕਾਰ ਦੀ ਜ਼ਿੰਮੇਵਾਰੀ ਸੀ, ਪਰ ਝੋਟਾ ਨੇ ਇਸ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਲੜਦਿਆਂ ਸ਼ਹੀਦ ਹੋ ਗਿਆ।

ਰਾਜਾ ਵੜਿੰਗ ਨੇ ਵੱਡੀ ਮੰਗ ਕੀਤੀ ਕਿ ਪਰਵਿੰਦਰ ਝੋਟੇ ਨੂੰ ਪੰਜਾਬ ਵਿਧਾਨ ਸਭਾ ਵਿੱਚ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਯੁੱਧ ਸਿਰਫ਼ ਸਰਕਾਰ ਦਾ ਦਿਖਾਵਾ ਹੈ ਅਤੇ ਪੰਜਾਬ ਸਰਕਾਰ ਨੂੰ ਪਰਿਵਾਰ ਨਾਲ ਆ ਕੇ ਦੁੱਖ ਸਾਂਝਾ ਕਰਨਾ ਚਾਹੀਦਾ ਹੈ। ਪੰਜਾਬ ਕਾਂਗਰਸ ਹਮੇਸ਼ਾ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਰਹੇਗੀ ਅਤੇ 15 ਅਕਤੂਬਰ ਨੂੰ ਪੰਜਾਬ ਭਰ ਵਿੱਚ ਦਿੱਤੀ ਗਈ ਹੜਤਾਲ ਦਾ ਪੂਰਾ ਸਮਰਥਨ ਕਰੇਗੀ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮਾਨਸਾ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਹੈ, ਪਰ ਹਾਲਾਤ ਇੰਨੇ ਗੰਭੀਰ ਹੋ ਗਏ ਹਨ ਕਿ ਸਭ ਕੁਝ ਸਰਕਾਰ ਦੇ ਕਾਬੂ ਤੋਂ ਬਾਹਰ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਇਸ ਘਟਨਾ ਨੂੰ ਨਿੱਜੀ ਰੰਜਿਸ਼ ਦੱਸ ਰਹੇ ਹਨ, ਜਦੋਂ ਕਿ ਝੋਟਾ ਨਸ਼ਿਆਂ ਵਿਰੁੱਧ ਆਵਾਜ਼ ਉਠਾ ਰਹੇ ਸਨ। ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਨਸ਼ਾ ਤਸਕਰਾਂ ਨੇ ਉਨ੍ਹਾਂ ਨੂੰ ਮਾਰਿਆ ਹੈ ਅਤੇ ਇਸ ਘਟਨਾ ਨੂੰ ਬਹੁਤ ਨਿੰਦਣਯੋਗ ਦੱਸਿਆ।

 

Exit mobile version