The Khalas Tv Blog Punjab ਸਰਕਾਰ ਦੀ ਬਦਲਾਖੋਰੀ ਵਾਲੀ ਨੀਤੀ ਬਰਦਾਸ਼ਤ ਨਹੀਂ ਕਰਾਂਗੇ: ਰਾਜਾ ਵੜਿੰਗ
Punjab

ਸਰਕਾਰ ਦੀ ਬਦਲਾਖੋਰੀ ਵਾਲੀ ਨੀਤੀ ਬਰਦਾਸ਼ਤ ਨਹੀਂ ਕਰਾਂਗੇ: ਰਾਜਾ ਵੜਿੰਗ

Government's vindictive policy will not be tolerated: Raja Waring

ਸਰਕਾਰ ਦੀ ਬਦਲਾਖੋਰੀ ਵਾਲੀ ਨੀਤੀ ਬਰਦਾਸ਼ਤ ਨਹੀਂ ਕਰਾਂਗੇ: ਰਾਜਾ ਵੜਿੰਗ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ (Amarinder singh Raja warring)ਤੇ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਵਿਚ ਪੈਂਦੇ ਪਿੰਡ ਬਡਗੁੱਜਰਾ ਵਿਖੇ ਆਤਮ ਹੱਤਿਆ ਕਰਨ ਵਾਲੇ ਕਾਂਗਰਸੀ ਸਰਪੰਚ ਬਲਕਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।  ਇਸ ਮਗਰੋਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਵਿੱਚ ਦੋਸ਼ੀ ਗ੍ਰਿਫ਼ਤਾਰ ਨਾ ਕੀਤੇ ਗਏ ਤਾਂ 3 ਅਕਤੂਬਰ ਨੂੰ ਵਿਧਾਨ ਸਭਾ ਵਿੱਚ ਮੁੱਦਾ ਉਠਾਇਆ ਜਾਵੇਗਾ। ਜੇਕਰ ਫਿਰ ਵੀ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਮੁੱਖ ਮਾਰਗ ’ਤੇ ਧਰਨਾ ਦਿੱਤਾ ਜਾਵੇਗਾ।

ਉਨ੍ਹਾਂ ਨੇ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਬਦਲਾਖੋਰੀ ਦੀ ਨੀਤੀ ਤਹਿਤ ਕਾਂਗਰਸੀ ਸਰਪੰਚਾਂ ਨੂੰ ਤੰਗ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਇਸ ਸਰਪੰਚ ਨੂੰ ਵੀ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਮਾਨਸਿਕ ਪ੍ਰੇਸ਼ਾਨੀ ਦੇ ਚਲਦੇ ਬਲਕਾਰ ਸਿੰਘ ਨੇ ਇਹ ਕਦਮ ਚੁੱਕਿਆ,ਪਰ ਕਈ ਦਿਨ ਬੀਤ ਜਾਣ ਦੇ ਬਾਅਦ ਵੀ ਹਲੇ ਤੱਕ ਇਸ ਵਿਚ ਸ਼ਾਮਿਲ ਲੋਕਾਂ ਨੂੰ ਪੁਲਿਸ ਵੱਲੋਂ ਗਿਰਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਅਜਿਹੇ ਮਾਮਲਿਆਂ ’ਤੇ ਸਿਆਸਤ ਨਹੀਂ ਕਰ ਰਹੀ ਪਰ ਜੇਕਰ ਕਾਂਗਰਸੀ ਸਰਪੰਚਾਂ ਤੇ ਆਗੂਆਂ ਨੂੰ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਗਿਆ ਤਾਂ ਵੱਡੇ ਪੱਧਰ ’ਤੇ ਸੰਘਰਸ਼ ਉਲੀਕਿਆਂ ਜਾਵੇਗਾ। ਵੜਿੰਗ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਦੋਸ਼ੀਆਂ ਨੂੰ  ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਚਾਰ ਦਿਨ ਬੀਤਣ ਮਗਰੋਂ ਵੀ ਦੋਸ਼ੀ ਕਾਬੂ ਨਹੀਂ ਕੀਤੇ ਗਏ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਮੁਆਵਜ਼ਾ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਇਲਾਕੇ ਦੇ ਸਰਪੰਚਾਂ ਨਾਲ ਕੀਤੀ ਮੀਟਿੰਗ

ਸਰਪੰਚਾਂ ਨਾਲ ਹੋਈ ਮੀਟਿੰਗ ਵਿੱਚ  ਵੜਿੰਗ ਨੂੰ ਦੱਸਿਆ ਗਿਆ ਕਿ 6 ਅਕਤੂਬਰ ਨੂੰ 11 ਪਿੰਡਾਂ ਦੀਆਂ ਵੋਟਾਂ ਦੀ ਗਿਣਤੀ ਮੁੜ ਕਰਵਾਈ ਜਾ ਰਹੀ ਹੈ ਤੇ ਸਰਪੰਚਾਂ ਨੂੰ ਮੁਅੱਤਲ ਕੀਤਾ ਜਾ ਰਿਹਾ ਹੈ। ਇਸ ਮਗਰੋਂ ਸ੍ਰੀ ਵੜਿੰਗ ਨੇ ਪੰਚਾਇਤ ਅਧਿਕਾਰੀਆਂ ਨੂੰ ਫ਼ੋਨ ’ਤੇ ਤਾੜਨਾ ਕੀਤੀ ਕਿ ਜੇਕਰ ਸਰਪੰਚਾਂ ਤੇ ਪੰਚਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਗਿਆ ਤਾਂ ਨਤੀਜਾ ਚੰਗਾ ਨਹੀਂ ਹੋਵੇਗਾ।

ਦੱਸ ਦੇਈਏ ਕਿ ਬੀਤੇ ਦਿਨੀਂ ਖੰਨਾ ਦੇ ਰੇਲਵੇ ਟਰੈਕ ‘ਤੇ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਬਡਗੁੱਜਰਾਂ ਦੇ ਸਰਪੰਚ ਬਲਕਾਰ ਸਿੰਘ ਨੇ ਆਤਮ ਹੱਤਿਆ ਕਰ ਸੀ। ਇਸ ਮਗਰੋਂ ਪੰਚਾਇਤ ਅਫ਼ਸਰ ਸਮੇਤ 10 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪਿੰਡ ਵਾਸੀਆਂ ਵੱਲੋਂ ਨੈਸ਼ਨਲ ਹਾਈਵੇ ਜਾਮ ਕਰਨ ਮਗਰੋਂ ਪੁਲਿਸ ਹਰਕਤ ਵਿੱਚ ਆਈ ਤੇ ਕੇਸ ਦਰਜ ਕੀਤਾ। ਪਰਿਵਾਰ ਵੱਲੋਂ ਪਿੰਡ ਦੇ ਹੀ ਕੁਝ ਵਿਅਕਤੀਆਂ ‘ਤੇ ਆਰੋਪ ਲਗਾਏ ਹਨ ਕਿ ਉਨ੍ਹਾਂ ਵੱਲੋਂ ਸਰਪੰਚ ਨੂੰ ਕਥਿਤ ਤੌਰ ‘ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਕਰਕੇ ਸਰਪੰਚ ਬਲਕਾਰ ਸਿੰਘ ਵਲੋਂ ਆਤਮ ਹੱਤਿਆ ਕਰ ਲਈ ਸੀ।

Exit mobile version