ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banvari lal purohit ) ਨੇ ਮੁੱਖ ਮੰਤਰੀ ਭਗਵੰਤ ਮਾਨ (Cm Bhagwant mann) ਨੂੰ ਇੱਕ ਵਾਰ ਮੁੜ ਤੋਂ ਰਾਜਭਵਨ ਦੀ ਤਾਕਤ ਵਿਖਾਈ ਹੈ । ਭਰੋਸਗੀ ਮਤੇ ਨੂੰ ਲੈ ਕੇ ਦੋਵਾਂ ਵਿੱਚ ਸ਼ੁਰੂ ਹੋਈ ਤਕਰਾਰ ਲਗਾਤਾਰ ਹੁਣ ਹੋਰ ਤੇਜ਼ ਹੁੰਦੀ ਜਾ ਰਹੀ ਹੈ । ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ ਹੋਰ ਫੈਸਲੇ ਵਾਲੀ ਫਾਈਲ ਨੂੰ ਕੁਝ ਸਵਾਲਾਂ ਦੇ ਨਾਲ ਵਾਪਸ ਭੇਜ ਦਿੱਤਾ ਹੈ । ਪੰਜਾਬ ਸਰਕਾਰ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ (BABA FARID UNIVERSITY) ਦੇ VC ਲਈ ਡਾ. ਗੁਰਪ੍ਰੀਤ ਸਿੰਘ ਦਾ ਨਾਂ ਭੇਜਿਆ ਗਿਆ ਸੀ ਜਿਸ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਤਰਾਜ਼ ਜਤਾਇਆ ਹੈ ।
ਗਵਰਨਰ ਨੇ ਕਿਹਾ ਕਿ ਸਰਕਾਰ ਵੱਲੋਂ ਸਿਰਫ਼ ਇੱਕ ਹੀ ਨਾਂ VC ਦੇ ਲਈ ਭੇਜਿਆ ਗਿਆ ਹੈ ਜਦਕਿ 3 ਨਾਵਾਂ ਦਾ ਪੈਨਲ ਭੇਜਣ ਦੀ ਜ਼ਰੂਰਤ ਸੀ । ਗਵਰਨਰ ਬਨਵਾਰੀ ਨਾਲ ਪੁਰੋਹਿਤ ਨੇ ਡਾ. ਗੁਰਪ੍ਰੀਤ ਸਿੰਘ (DR GURPREET SINGH) ਦੀ ਨਿਯੁਕਤੀ ਦੀ ਫਾਈਲ ਵਾਪਸ ਭੇਜ ਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਬਾ ਫਰੀਦ ਯੂਨੀਵਰਸਿਟੀ ਦੇ VC ਦੀ ਨਿਯੁਕਤੀ ਲਈ ਤਿੰਨ ਨਾਂ ਮੰਗੇ ਹਨ । ਇਹ ਪਹਿਲਾਂ ਮੌਕਾ ਨਹੀਂ ਜਦੋਂ ਰਾਜਪਾਲ ਬਨਵਾਰੀ ਲਾਲ ਪੁਰੋਹਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਵਿਵਾਦ ਹੋਇਆ ਹੋਵੇ, ਇਸ ਤੋਂ ਪਹਿਲਾਂ ਵੀ ਦੋਵੇਂ ਇੱਕ ਦੂਜੇ ਨੂੰ ਘੇਰਦੇ ਹੋਏ ਨਜ਼ਰ ਆਏ ਸਨ ।
ਰਾਜਪਾਲ V/S CM ਮਾਨ (2.0)
ਪਿਛਲੇ ਮਹੀਨੇ ਜਦੋਂ ਆਪਰੇਸ਼ਨ ਲੋਟਸ (OPERATION LOTUS) ਦੀ ਵਜ੍ਹਾ ਕਰਕੇ ਭਗਵੰਤ ਮਾਨ ਸਰਕਾਰ ਨੇ ਭਰੋਸਗੀ ਮਤਾ ਪੇਸ਼ ਕਰਨ ਦੇ ਲਈ ਵਿਧਾਨਸਭਾ ਦਾ ਸਪੈਸ਼ਲ ਇਜਲਾਸ (Punjab assembly special session) ਬੁਲਾਇਆ ਸੀ ਤਾਂ ਰਾਜਪਾਲ ਨੇ ਮਨਜ਼ੂਰੀ ਨਹੀਂ ਦਿੱਤੀ ਸੀ । ਜਿਸ ਤੋਂ ਬਾਅਦ ਦੋਵਾਂ ਦੇ ਵਿਚਾਲੇ ਟਕਰਾਅ ਸ਼ੁਰੂ ਹੋ ਗਈ, ਇਸ ਤੋਂ ਬਾਅਦ ਮਾਨ ਸਰਕਾਰ ਮੁੜ ਤੋਂ ਵਿਧਾਨਸਭਾ ਦਾ ਸੈਸ਼ਨ ਬੁਲਾਇਆ ਤਾਂ ਰਾਜਪਾਲ ਨੇ ਪੂਰਾ ਬਿਊਰਾ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਅਤੇ ਉਸ ਤੋਂ ਬਾਅਦ ਹੀ ਸੈਸ਼ਨ ਬੁਲਾਉਣ ਦੀ ਇਜਾਜ਼ਤ ਦਿੱਤੀ ।
ਰਾਜਪਾਲ ਨੇ ਭਗਵੰਤ ਮਾਨ ਦੀ ਆਪਣੇ ਖਿਲਾਫ਼ ਕੀਤੀਆਂ ਗਈਆਂ ਟਿੱਪਣੀਆਂ ‘ਤੇ ਵੀ ਇਤਰਾਜ਼ ਜ਼ਾਹਿਰ ਕੀਤਾ ਸੀ, ਉਸ ਤੋਂ ਬਾਅਦ ਚੰਡੀਗੜ੍ਹ ਏਅਰਪੋਰਟ ਦਾ ਨਾਂ ਰੱਖਣ ਦੇ ਲਈ ਹੋਏ ਸਮਾਗਮ ਦੌਰਾਨ ਵੀ CM ਮਾਨ ਅਤੇ ਰਾਜਪਾਲ ਪੁਰੋਹਿਤ ਆਪਸ ਵਿੱਚ ਨਹੀਂ ਬੋਲੇ ਸਨ । 2 ਦਿਨ ਪਹਿਲਾਂ ਚੰਡੀਗੜ੍ਹ ਦੇ ਏਅਰਸ਼ੋਅ ਵਿੱਚ ਰਾਸ਼ਟਰਪਤੀ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ ਹਾਜ਼ਰੀ ਨੂੰ ਲੈਕੇ ਵੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਖ਼ਤ ਇਤਰਾਜ਼ ਜਤਾਇਆ ਸੀ । ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਇੱਥੇ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉੱਪ ਰਾਜਪਾਲ ਵਿਚਾਲੇ ਟਕਰਾਅ ਦੀਆਂ ਖ਼ਬਰਾਂ ਅਕਸਰ ਸੁਣਨ ਨੂੰ ਮਿਲ ਦੀਆਂ ਹਨ ।
ਡਾ. ਗੁਰਪ੍ਰੀਤ ਸਿੰਘ ਬਾਰੇ ਜਾਣਕਾਰੀ
ਡਾਕਟਰ ਰਾਜ ਬਹਾਦੁਰ ਦੀ ਥਾਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਗੁਰਪ੍ਰੀਤ ਸਿੰਘ ਦੀ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦੇ ਅਹੁਦੇ ‘ਤੇ ਨਿਯੁਕਤੀ ਦੀ ਸ਼ਿਫਾਰਸ਼ ਕੀਤੀ ਸੀ। ਇਸ ਵਕਤ ਡਾਕਟਰ ਗੁਰਪ੍ਰੀਤ ਸਿੰਘ ਲੁਧਿਆਣਾ ਦੇ DMC ਹਸਪਤਾਲ ਦੇ chief cardiologist unit ਦੇ ਮੁੱਖੀ ਹਨ ।