The Khalas Tv Blog Punjab ਸਰਕਾਰ ਸੂਬੇ ਵਿੱਚ ਦਿੱਲੀ ਦੇ ਸਿੱਖਿਆ ਮਾਡਲ ਨੂੰ ਅਪਣਾਏਗੀ :ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab

ਸਰਕਾਰ ਸੂਬੇ ਵਿੱਚ ਦਿੱਲੀ ਦੇ ਸਿੱਖਿਆ ਮਾਡਲ ਨੂੰ ਅਪਣਾਏਗੀ :ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਦ ਖਾਲਸ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਅੱਜ ਆਪਣੇ ਦਿੱਲੀ ਦੌਰੇ ਦੌਰਾਨ ਦੇਸ਼ ਦੀ ਰਾਜਧਾਨੀ ਦੇ ਸਰਕਾਰੀ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਨਿਰੀਖਣ ਕੀਤਾ ਹੈ।ਉਹਨਾਂ ਨਾਲ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਵੀ ਦਿੱਲੀ ਦੌਰੇ ਤੇ ਆਏ ਹਨ।ਇਥੇ ਮੁੱਖ ਮੰਤਰੀ ਪੰਜਾਬ ਨੇ ਇੱਕ ਸਕੂਲ ਵਿੱਚ ਸਵਿਮਿੰਗ ਪੂਲ ਦਾ ਉਦਘਾਟਨ ਵੀ ਕੀਤਾ ਤੇ ਕਈ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਵੀ ਕੀਤਾ ।ਇੱਕ ਬਿਆਨ ਵਿੱਚ ਮੁੱਖ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸਰਕਾਰ ਸੂਬੇ ਵਿੱਚ ਦਿੱਲੀ ਦੇ ਸਿੱਖਿਆ ਮਾਡਲ ਨੂੰ ਅਪਣਾਏਗੀ। ਜਿੱਥੇ ਹਰ ਆਰਥਿਕ ਪਿਛੜੇ ਵਰਗ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲੇਗੀ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਸਨ।

Exit mobile version