The Khalas Tv Blog Punjab ਝੁੱਗੀ-ਝੌਂਪੜੀਆਂ ਵਾਲਿਆਂ ਲਈ ਪੰਜਾਬ ਸਰਕਾਰ ਦਾ ਵੱਡਾ ਤੋਹਫਾ
Punjab

ਝੁੱਗੀ-ਝੌਂਪੜੀਆਂ ਵਾਲਿਆਂ ਲਈ ਪੰਜਾਬ ਸਰਕਾਰ ਦਾ ਵੱਡਾ ਤੋਹਫਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੁੱਗੀ-ਝੌਂਪੜੀਆਂ ਵਾਲਿਆਂ ਲਈ ਵੱਡਾ ਐਲਾਨ ਕੀਤਾ ਹੈ। ਕੈਪਟਨ ਨੇ ਮੁੱਖ ਮੰਤਰੀ ਝੁੱਗੀ-ਝੌਂਪੜੀ ਵਿਕਾਸ ਪ੍ਰੋਗਰਾਮ ‘ਬਸੇਰਾ’ ਸਕੀਮ ਤਹਿਤ 3245 ਹੋਰ ਝੁੱਗੀ-ਝੌਂਪੜੀ ਵਾਲਿਆਂ ਨੂੰ ਮਾਲਕਾਨਾ ਹੱਕ ਪ੍ਰਦਾਨ ਕੀਤੇ ਜਾਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਸਥਾਨਕ ਘਰਾਂ ਨੂੰ ਝੁੱਗੀਆਂ-ਝੌਂਪੜੀਆਂ ਵਾਲਿਆਂ ਨੂੰ ਇਹ ਮਾਲਕਾਨਾਂ ਹੱਕ ਦਿੱਤੇ ਜਾਣ ਦੀ ਪ੍ਰਕਿਰਿਆ ਪੂਰੀ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

ਕੈਪਟਨ ਨੇ ਸਬੰਧਤ ਵਿਭਾਗ ਨੂੰ ਤਸਦੀਕ ਪ੍ਰਕਿਰਿਆ ਤੇਜ਼ੀ ਨਾਲ ਪੂਰੀ ਕਰਕੇ ਵੱਧ ਤੋਂ ਵੱਧ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾ ਹੱਕ ਦੇਣਾ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਸ ਸਕੀਮ ਤਹਿਤ ਹੋਈ ਪ੍ਰਗਤੀ ਦੀ ਸਮੀਖਿਆ ਵੀ ਕੀਤੀ। ਜਿਨ੍ਹਾਂ 3245 ਘਰਾਂ ਨੂੰ ਮਾਲਕਾਨਾ ਹੱਕ ਦੇਣ ਦੀ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ਵਿੱਚ 12 ਝੁੱਗੀ-ਝੌਂਪੜੀ ਵਾਲੇ ਘਰ ਫਰੀਦਕੋਟ, ਸੰਗਰੂਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਵਿੱਚ ਸਥਿਤ ਹਨ।

Exit mobile version