The Khalas Tv Blog Punjab ਚੰਡੀਗੜ੍ਹ ਦੇ ਦੁਕਾਨਦਾਰਾਂ ਲਈ ਵੱਡੀ ਖਬਰ
Punjab

ਚੰਡੀਗੜ੍ਹ ਦੇ ਦੁਕਾਨਦਾਰਾਂ ਲਈ ਵੱਡੀ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਕਰੋਨਾ ਪਾਬੰਦੀਆਂ ਵਿੱਚ ਵੱਡੇ ਪੱਧਰ ‘ਤੇ ਢਿੱਲ ਦਿੱਤੀ ਜਾ ਰਹੀ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਦੀਆਂ ਦੁਕਾਨਾਂ ਦੇ ਖੋਲ੍ਹਣ ਦੇ ਸਮੇਂ ਵਿੱਚ ਹੋਰ ਵਾਧਾ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ‘ਚ ਹੁਣ ਦੁਕਾਨਾਂ ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਖੱਲ੍ਹ ਸਕਦੀਆਂ ਹਨ। ਰੈਸਟੋਰੈਂਟਾਂ ਅਤੇ ਬਾਰ ਰਾਤ 10.30 ਵਜੇ ਤੱਕ ਖੁੱਲ੍ਹੇ ਰਹਿ ਸਕਦੇ ਹਨ। ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਵਿੱਚ ਸਿਰਫ ਰਾਤ ਦਾ ਕਰਫਿਊ ਲਗਾਇਆ ਜਾ ਰਿਹਾ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਵੀ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ।

Exit mobile version