India Punjab

ਕਿਸਾਨਾਂ ਲਈ ਵੱਡੀ ਖ਼ਬਰ…

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਆਨਲਾਈਨ ਪੋਰਟਲ ਰਾਹੀਂ ਕਣਕ ਦੇ ਤਸਦੀਕਸ਼ੁਦਾ ਬੀਜਾਂ ’ਤੇ ਸਬਸਿਡੀ ਲੈ ਸਕਣਗੇ। ਬਰਨਾਲਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਚਰਨਜੀਤ ਸਿੰਘ ਕੈਂਥ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਲ 2021-22 ਦੌਰਾਨ ਕਿਸਾਨਾਂ ਨੂੰ ਕਣਕ ਦੇ ਤਸਦੀਕਸ਼ੁਦਾ ਬੀਜਾਂ ’ਤੇ ਸਬਸਿਡੀ ਦਿੱਤੀ ਜਾਣੀ ਹੈ। ਇਸ ਲਈ ਕਿਸਾਨਾਂ ਨੂੰ ਪੋਰਟਲ (http://agrimachinerypb.com)  ’ਤੇ ਆਨਲਾਈਨ ਅਪਲਾਈ ਕਰਨਾ ਪਵੇਗਾ, ਜਿਸ ’ਤੇ ਕਿਸਾਨ ਆਪਣੀ ਆਈਡੀ ਬਣਾ ਕੇ ਅਪਲਾਈ ਕਰ ਸਕਣਗੇ।

ਉਨ੍ਹਾਂ ਦੱਸਿਆ ਕਿ ਸਾਲ 2021-22 ਦੌਰਾਨ ਕੋਈ ਵੀ ਅਰਜ਼ੀ ਨਹੀਂ ਲਈ ਜਾਵੇਗੀ। ਪੋਰਟਲ ’ਤੇ ਰਜਿਸਟਰਡ ਡੀਲਰਾਂ ਕੋਲੋਂ ਸਿਫਾਰਸ਼ ਕੀਤੀਆਂ ਕਿਸਮਾਂ ਹੀ ਖਰੀਦੀਆਂ ਜਾਣ, ਇਨ੍ਹਾਂ ਕਿਸਮਾਂ ’ਤੇ ਬੀਜ ਦੀ ਕੀਮਤ ਦਾ 50 ਪ੍ਰਤੀਸ਼ਤ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਕਿਸਾਨ ਸਬਸਿਡੀ ਸਬੰਧੀ ਅਪਲਾਈ ਕਰਨ ਲਈ ਕੋਈ ਵੀ ਜਾਣਕਾਰੀ ਹਾਸਲ ਕਰਨ ਲਈ ਆਪਣੇ ਆਪਣੇ ਬਲਾਕ ਖੇਤੀਬਾੜੀ ਅਫਸਰਾਂ ਨਾਲ ਸੰਪਰਕ ਕਰ ਸਕਦੇ ਹਨ। ਬਲਾਕ ਬਰਨਾਲਾ ਲਈ ਡਾ. ਸੁਖਪਾਲ ਸਿੰਘ (9872449779), ਬਲਾਕ ਸਹਿਣਾ ਲਈ ਡਾ. ਗੁਰਬਿੰਦਰ ਸਿੰਘ (981482266 ਤੇ ਬਲਾਕ ਮਹਿਲ ਕਲਾਂ ਲਈ ਡਾ. ਜੈਸਮੀਨ ਸਿੱਧੂ (9464964733) ਨਾਲ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ 18 ਅਕਤੂਬਰ ਤੱਕ ਅਪਲਾਈ ਕਰ ਸਕਦੇ ਹਨ।