‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗਾਇਕ ਗੁਰਦਾਸ ਮਾਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਗੁਰਦਾਸ ਮਾਨ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਗੁਰਦਾਸ ਮਾਨ ਦੀ ਅੰਤਰਿਮ ਜ਼ਮਾਨਤ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ। ਗੁਰਦਾਸ ਮਾਨ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲੱਗਾ ਹੈ। ਜਾਣਕਾਰੀ ਮੁਤਾਬਕ ਗੁਰਦਾਸ ਮਾਨ ਕੋਰੋਨਾ ਪਾਜ਼ੀਟਿਵ ਹੋਣ ਕਰਕੇ ਜਾਂਚ ਵਿੱਚ ਸ਼ਾਮਿਲ ਨਹੀਂ ਹੋ ਸਕੇ ਅਤੇ ਕੋਰਟ ਨੇ ਪੰਜ ਹਫ਼ਤਿਆਂ ਵਿੱਚ ਜਾਂਚ ਵਿੱਚ ਸ਼ਾਮਿਲ ਹੋਣ ਲਈ ਕਿਹਾ ਹੈ।