India

ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵੱਡੀ ਰਾਹਤ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਿਮਾਚਲ ਪ੍ਰਦੇਸ਼ ਵਿੱਚ ਕਰੋਨਾ ਦੇ ਘੱਟ ਰਹੇ ਕੇਸਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਕਰੋਨਾ ਕਰਫਿਊ ਵਿੱਚ ਢਿੱਲ ਦਿੱਤੀ ਗਈ ਹੈ। ਲੋਕਾਂ ਨੂੰ ਪਾਬੰਦੀਆਂ ਵਿੱਚ ਕੁੱਝ ਰਾਹਤ ਦਿੱਤੀ ਗਈ ਹੈ।

  • 14 ਜੂਨ ਤੋਂ ਸਰਕਾਰੀ ਦਫਤਰਾਂ ਵਿੱਚ 50 ਫੀਸਦ ਕਰਮਚਾਰੀ ਕੰਮ ਕਰ ਸਕਦੇ ਹਨ। ਹਾਲੇ ਤੱਕ ਸਿਰਫ 30 ਫੀਸਦ ਕਰਮਚਾਰੀ ਹੀ ਦਫਤਰਾਂ ਵਿੱਚ ਆ ਕੇ ਕੰਮ ਕਰਦੇ ਸਨ।
  • ਹਿਮਾਚਲ ਪ੍ਰਦੇਸ਼ ਵਿੱਚ ਮੰਦਿਰ ਫਿਲਹਾਲ ਬੰਦ ਰਹਿਣਗੇ।
  • ਦੂਸਰੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਲਈ ਆਰਟੀ-ਪੀਸੀਆਰ ਰਿਪੋਰਟ ਦੀ ਜ਼ਰੂਰਤ ਨਹੀਂ ਹੋਵੇਗੀ, ਪਰ ਈ-ਪਾਸ ਪਹਿਲਾਂ ਵਾਂਗ ਲਾਗੂ ਰਹਿਣਗੇ।
  • ਵਿਆਹ, ਸਮਾਗਮਾਂ ਵਿੱਚ 20 ਲੋਕ ਹੀ ਸ਼ਾਮਿਲ ਹੋ ਸਕਦੇ ਹਨ।
  • ਇੰਟਰ ਸਟੇਟ ਬੱਸਾਂ ਚੱਲਣਗੀਆਂ। ਬੱਸਾਂ 50 ਫੀਸਦ ਸਮਰੱਥਾ ਨਾਲ ਚੱਲਣਗੀਆਂ।
  • ਸ਼ਾਮ 5 ਵਜੇ ਤੱਕ ਦੁਕਾਨਾਂ ਖੁੱਲ੍ਹ ਸਕਦੀਆਂ ਹਨ।
  • ਜਿਮ, ਕੋਚਿੰਗ ਸੈਂਟਰ ਬੰਦ ਰਹਿਣਗੀਆਂ।