The Khalas Tv Blog India ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵੱਡੀ ਰਾਹਤ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖਬਰ
India

ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵੱਡੀ ਰਾਹਤ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਿਮਾਚਲ ਪ੍ਰਦੇਸ਼ ਵਿੱਚ ਕਰੋਨਾ ਦੇ ਘੱਟ ਰਹੇ ਕੇਸਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਕਰੋਨਾ ਕਰਫਿਊ ਵਿੱਚ ਢਿੱਲ ਦਿੱਤੀ ਗਈ ਹੈ। ਲੋਕਾਂ ਨੂੰ ਪਾਬੰਦੀਆਂ ਵਿੱਚ ਕੁੱਝ ਰਾਹਤ ਦਿੱਤੀ ਗਈ ਹੈ।

  • 14 ਜੂਨ ਤੋਂ ਸਰਕਾਰੀ ਦਫਤਰਾਂ ਵਿੱਚ 50 ਫੀਸਦ ਕਰਮਚਾਰੀ ਕੰਮ ਕਰ ਸਕਦੇ ਹਨ। ਹਾਲੇ ਤੱਕ ਸਿਰਫ 30 ਫੀਸਦ ਕਰਮਚਾਰੀ ਹੀ ਦਫਤਰਾਂ ਵਿੱਚ ਆ ਕੇ ਕੰਮ ਕਰਦੇ ਸਨ।
  • ਹਿਮਾਚਲ ਪ੍ਰਦੇਸ਼ ਵਿੱਚ ਮੰਦਿਰ ਫਿਲਹਾਲ ਬੰਦ ਰਹਿਣਗੇ।
  • ਦੂਸਰੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਲਈ ਆਰਟੀ-ਪੀਸੀਆਰ ਰਿਪੋਰਟ ਦੀ ਜ਼ਰੂਰਤ ਨਹੀਂ ਹੋਵੇਗੀ, ਪਰ ਈ-ਪਾਸ ਪਹਿਲਾਂ ਵਾਂਗ ਲਾਗੂ ਰਹਿਣਗੇ।
  • ਵਿਆਹ, ਸਮਾਗਮਾਂ ਵਿੱਚ 20 ਲੋਕ ਹੀ ਸ਼ਾਮਿਲ ਹੋ ਸਕਦੇ ਹਨ।
  • ਇੰਟਰ ਸਟੇਟ ਬੱਸਾਂ ਚੱਲਣਗੀਆਂ। ਬੱਸਾਂ 50 ਫੀਸਦ ਸਮਰੱਥਾ ਨਾਲ ਚੱਲਣਗੀਆਂ।
  • ਸ਼ਾਮ 5 ਵਜੇ ਤੱਕ ਦੁਕਾਨਾਂ ਖੁੱਲ੍ਹ ਸਕਦੀਆਂ ਹਨ।
  • ਜਿਮ, ਕੋਚਿੰਗ ਸੈਂਟਰ ਬੰਦ ਰਹਿਣਗੀਆਂ।
Exit mobile version