‘ਦ ਖ਼ਾਲਸ ਬਿਊਰੋ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕ ਤਲ ਕਾਂ ਡ ਵਿੱਚ ਪੁ ਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਪੁਲਿ ਸ ਨੇ ਕੇਕੜਾ ਨਾਂ ਦੇ ਵਿਅਕਤੀ ਨੂੰ ਗ੍ਰਿਫ਼ ਤਾਰ ਕੀਤਾ ਹੈ, ਜਿਸ ਨੇ ਗੋ ਲੀ ਚਲਾਉਣ ਵਾਲਿਆਂ ਨੂੰ ਗੱਡੀਆਂ ਮੁਹੱਈਆ ਕਰਵਾਈਆਂ ਸਨ। ਮਾਨਸਾ ਪੁਲਿਸ ਕੇਕੜਾ ਤੋਂ ਪੁੱਛਗਿੱਛ ਕਰ ਰਹੀ ਹੈ।
ਦਰਅਸਲ ਸਿੱਧੂ ਮੂਸੇਵਾਲਾ ਕਤ ਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਨੇ 8 ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਉਹ ਪੰਜਾਬ, ਹਰਿਆਣਾ, ਰਾਜਸਥਾਨ ਤੇ ਮਹਾਰਾਸ਼ਟਰ ਦੇ ਵਸਨੀਕ ਹਨ। ਸਾਰੇ ਸ਼ਾਰਪ ਸ਼ੂਟਰ ਗੈਂ ਗਸਟਰ ਲਾਰੈਂਸ ਗੈਂਗ ਨਾਲ ਸਬੰਧਤ ਹਨ। ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਉਨ੍ਹਾਂ ਨੇ ਹੀ 29 ਮਈ ਨੂੰ ਮਾਨਸਾ ਵਿੱਚ ਪੰਜਾਬੀ ਗਾਇਕ ਦੀ ਗੋ ਲੀ ਮਾ ਰ ਕੇ ਹੱਤਿਆ ਕੀਤੀ ਸੀ।
ਇਸ ਦੌਰਾਨ ਪੰਜਾਬ ਪੁਲਿਸ ਨੇ ਕੇਕੜਾ ਨਾਮ ਦੇ ਇੱਕ ਵਿਅਕਤੀ ਨੂੰ ਮਾਨਸਾ ਤੋਂ ਗ੍ਰਿ ਫ਼ਤਾਰ ਕੀਤਾ ਹੈ। ਇਹ ਉਹੀ ਸੀ ਜਿਸ ਨੇ ਫੈਨ ਬਣ ਕੇ ਮੂਸੇਵਾਲਾ ਦੀ ਰੇਕੀ ਕੀਤੀ ਸੀ। ਉਸ ਨੇ ਹੀ ਮੂਸੇਵਾਲਾ ਦੀ ਹਰ ਹਰਕਤ ਬਾਰੇ ਸ਼ਾਰਪ ਸ਼ੂਟਰਾਂ ਨੂੰ ਸੂਚਿਤ ਕੀਤਾ ਸੀ। ਇੱਥੇ ਬਾਕੀ ਸ਼ੂਟਰਾਂ ਦੀ ਸ਼ਨਾਖਤ ਤੋਂ ਬਾਅਦ ਹੁਣ ਇਨ੍ਹਾਂ 4 ਰਾਜਾਂ ਦੀ ਪੁਲਿਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੂੰ ਹਥਿ ਆਰ ਤੇ ਗੱਡੀਆਂ ਦੇਣ ਵਾਲੇ ਕਤਲ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਰਹਿਣ ਲਈ ਥਾਂ ਦੇਣ ਵਾਲਿਆਂ ‘ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਪੁਲਿਸ ਵੱਲੋਂ ਰੇਕੀ ਕਰਨ ਵਾਲਾ ਕੇਕੜਾ ਨਾਮ ਦਾ ਮੁਲ ਜ਼ਮ ਸਿਰਸਾ ਦੇ ਕਾਲਿਆਂਵਾਲੀ ਦਾ ਰਹਿਣ ਵਾਲਾ ਹੈ। ਉਹ ਆਪਣੇ ਇੱਕ ਦੋਸਤ ਨਾਲ ਮੂਸੇਵਾਲਾ ਦੇ ਘਰ ਫੈਨ ਵਜੋਂ ਗਿਆ ਸੀ। ਉਸ ਨੇ ਉੱਥੇ ਚਾਹ ਪੀਤੀ ਤੇ ਇਸ ਤੋਂ ਬਾਅਦ ਸੈਲਫੀ ਲਈ। ਇਹ ਕੇਕੜਾ ਸੀ ਜਿਸ ਨੇ ਕਾਤ ਲਾਂ ਨੂੰ ਦੱਸਿਆ ਕਿ ਮੂਸੇਵਾਲਾ ਥਾਰ ਜੀਪ ਵਿੱਚ ਜਾ ਰਿਹਾ ਸੀ ਅਤੇ ਉਸ ਨੇ ਗੰ ਨਮੈਨ ਤੇ ਬੁਲੇਟ ਪਰੂਫ ਫਾਰਚੂਨਰ ਵੀ ਨਹੀਂ ਲਈ। ਇਸ ਤੋਂ ਬਾਅਦ ਥੋੜ੍ਹੀ ਦੂਰੀ ‘ਤੇ ਪਹੁੰਚਦੇ ਹੀ ਮੂਸੇਵਾਲਾ ਨੂੰ ਗੋ ਲੀਆਂ ਚ ਲਾ ਕੇ ਮਾ ਰ ਦਿੱਤਾ ਗਿਆ ਸੀ।