Lok Sabha Election 2024 Punjab

ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਨੂੰ ਹਰੀ ਝੰਡੀ, ਪੜਤਾਲ ਦੌਰਾਨ ਅੰਮ੍ਰਿਤਪਾਲ ਦੀ ਨਾਮਜ਼ਦਗੀ ਸਹੀ ਸਾਬਿਤ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੰਜਾਬ ਦੇ ਹਲਕਾ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਚੋਣ ਲੜ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਸ ਦਾ ਮਤਲਬ ਹੈ ਕਿ ਹੁਣ ਅੰਮ੍ਰਿਤਪਾਲ ਸਿਘ ਜੇਲ੍ਹ ਵਿਚ ਹੋਣ ਦੇ ਬਾਵਜ਼ੂਦ ਚੋਣ ਲੜ ਸਕਦੇ ਹਨ।

ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਸੀ। ਜਿਸ ਦੇ ਪਿਛੇ ਉਨ੍ਹਾਂ ਨੇ ਵਜ੍ਹਾ ਜ਼ਾਹਰ ਕੀਤੀ ਹੈ ਕਿ ਜੇ ਅੰਮ੍ਰਿਤਪਾਲ ਦੇ ਕਾਗਜ਼ ਰੱਦ ਹੋ ਜਾਂਦੇ ਹਨ ਤਾਂ ਉਹ ਹਰਪਾਲ ਸਿੰਘ ਬਲੇਰ ਤੋਂ ਚੋਣ ਲੜਾਉਂਗੇ ਪਰ ਜੇ ਅੰਮ੍ਰਿਤਪਾਲ ਸਿੰਘ ਦੇ ਕਾਗਜ਼ ਰੱਦ ਨਹੀਂ ਹੁੰਦੇ ਤਾਂ ਉਹ ਹਰਪਾਲ ਸਿੰਘ ਬਲੇਰ ਦਾ ਨਾਮ ਵਾਪਸ ਲੈ ਲੈਣਗੇ ਪਰ ਅੱਜ ਅੰਮ੍ਰਿਤਪਾਲ ਸਿੰਘ ਦਾ ਨਾਮਜ਼ਦਗੀ ਪੱਤਰ ਮਨਜ਼ੂਰ ਹੋ ਗਿਆ ਹੈ। ਇਸ ਦਾ ਮਤਲਬ ਹੈ ਕਿ ਹੁਣ ਅੰਮ੍ਰਿਤਪਾਲ ਸਿਘ ਚੋਣ ਜੇਲ੍ਹ ਵਿਚ ਹੋਣ ਦੇ ਬਾਵਜ਼ੂਦ ਚੋਣ ਮੈਦਾਨ ਵਿਚ ਨਿਤਰ ਗਏ ਹਨ।