ਬਿਉਰੋ ਰਿਪੋਰਟ – ਪੰਜਾਬ ਦੇ ਥਾਣਿਆ ਵਿਚ ਲਗਾਤਾਰ ਬੰਬ ਧਮਾਕੇ ਹੋ ਰਹੇ ਹਨ। ਹੁਣ ਤਾਜਾ ਗਰਨੇਡ ਹਮਲਾ ਜ਼ਿਲ੍ਹੇ ਗੁਰਦਾਸਪੁਰ (Gurdaspur) ਦੇ ਕਸਬਾ ਕਲਾਨੌਰ (Kalanaur) ਥਾਣੇ ਦੀ ਚੌਕੀ ਬਖਸ਼ੀਵਾਲ ਵਿਚ ਹੋਇਆ ਹੈ। ਇਸ ਦੀ ਜ਼ਿੰਮੇਵਾਰੀ ਵੀ ਗਰਮ ਖਿਆਲੀ ਸੰਗਠਨ ਨੇ ਸੋਸ਼ਲ ਮੀਡੀਆ ‘ਤੇ ਲਈ ਹੈ। ਇਸ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫੋਰੈਂਸਿਕ ਟੀਮ ਵੱਲੋਂ ਵੀ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਤੱਕ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਇਹ ਗਰਨੇਡ ਆਟੋ ਵਿਚ ਹੀ ਸੁੱਟਿਆ ਗਿਆ ਸੀ।
ਇਹ ਵੀ ਪੜ੍ਹੋ – ਕਟਾਸਰਾਜ ਦੇ ਦਰਸ਼ਨਾਂ ਲਈ ਜਥਾ ਰਵਾਨਾ