The Khalas Tv Blog Punjab ਦੀਵਾਲੀ ਤੋਂ ਪਹਿਲਾਂ ਮਾਨਸਾ ’ਚ ਪੈਟਰੋਲ ਪੰਪ ’ਤੇ ਗ੍ਰੇਨੇਡ ਹਮਲਾ! ਵਿਦੇਸ਼ੀ ਨੰਬਰ ਤੋਂ ਆਈ ਧਮਕੀ! ਮੰਗੇ 5 ਕਰੋੜ, ‘ਇਹ ਟ੍ਰੇਲਰ, ਅਗਲਾ ਨਿਸ਼ਾਨਾ ਹੋਵੇਗਾ ਘਰ’
Punjab

ਦੀਵਾਲੀ ਤੋਂ ਪਹਿਲਾਂ ਮਾਨਸਾ ’ਚ ਪੈਟਰੋਲ ਪੰਪ ’ਤੇ ਗ੍ਰੇਨੇਡ ਹਮਲਾ! ਵਿਦੇਸ਼ੀ ਨੰਬਰ ਤੋਂ ਆਈ ਧਮਕੀ! ਮੰਗੇ 5 ਕਰੋੜ, ‘ਇਹ ਟ੍ਰੇਲਰ, ਅਗਲਾ ਨਿਸ਼ਾਨਾ ਹੋਵੇਗਾ ਘਰ’

ਬਿਉਰੋ ਰਿਪੋਰਟ: ਦੀਵਾਲੀ ਤੋਂ ਪਹਿਲਾਂ ਮਾਨਸਾ ’ਚ ਸਿਰਸਾ ਰੋਡ ’ਤੇ ਸਥਿਤ ਪੈਟਰੋਲ ਪੰਪ ’ਤੇ ਬੀਤੀ ਰਾਤ ਹੈਂਡ ਗਰੇਨੇਡ ਨਾਲ ਹਮਲਾ ਕੀਤਾ ਗਿਆ। ਘਟਨਾ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਿਦੇਸ਼ੀ ਮੋਬਾਈਲ ਨੰਬਰ ਤੋਂ ਕਾਲ ਆਈ ਅਤੇ ਉਸ ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ।

ਮੁਲਜ਼ਮਾਂ ਦੁਆਰਾ ਭੇਜਿਆ ਗਿਆ ਵੱਟ੍ਹਸਐਪ ਮੈਸੇਜ

ਜਾਣਕਾਰੀ ਮੁਤਾਬਕ ਬੀਤੀ ਰਾਤ ਕਰੀਬ 1 ਵਜੇ ਸਿਰਸਾ ਰੋਡ ’ਤੇ ਸਥਿਤ ਇੱਕ ਪੈਟਰੋਲ ਪੰਪ ’ਤੇ ਬੰਬ ਵਰਗੀ ਚੀਜ਼ ਸੁੱਟ ਕੇ ਧਮਾਕਾ ਕੀਤਾ ਗਿਆ, ਜਿਸ ਤੋਂ ਬਾਅਦ ਵਟਸਐਪ ਕਾਲ ਰਾਹੀਂ ਪੈਟਰੋਲ ਪੰਪ ਮਾਲਕ ਨੂੰ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਮੈਸੇਜ ਕੀਤਾ ਗਿਆ। ਧਮਾਕੇ ਦੀ ਜ਼ਿੰਮੇਵਾਰੀ ਲਈ ਗਈ ਸੀ। ਕਿਹਾ ਗਿਆ ਹੈ ਕਿ ਉਨ੍ਹਾਂ ਨੇ ਆਪਣੇ ਪੈਟਰੋਲ ਪੰਪ ’ਤੇ ਗ੍ਰਨੇਡ ਸੁੱਟਿਆ ਸੀ ਅਤੇ ਇਹ ਸਿਰਫ ਇੱਕ ਟਰੇਲਰ ਸੀ। ਜੇ ਉਸ ਨੂੰ 5 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਉਸ ਦੇ ਘਰ ’ਤੇ ਹਮਲਾ ਕਰਕੇ ਪਰਿਵਾਰ ਨੂੰ ਮਾਰ ਦਿੱਤਾ ਜਾਵੇਗਾ। ਇਸ ਸਬੰਧੀ ਪੈਟਰੋਲ ਪੰਪ ਮਾਲਕ ਨੂੰ ਵਟਸਐਪ ’ਤੇ ਸੰਦੇਸ਼ ਵੀ ਭੇਜਿਆ ਗਿਆ ਸੀ।

ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਇਸ ਤੋਂ ਬਾਅਦ ਪੈਟਰੋਲ ਪੰਪ ਦੇ ਮਾਲਕ ਖੁਸ਼ਵਿੰਦਰ ਸਿੰਘ ਵੱਲੋਂ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਇਸ ਸਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਟੀਮਾਂ ਵੱਲੋਂ ਪੈਟਰੋਲ ਪੰਪ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕੋਈ ਵੀ ਪੁਲਿਸ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਲਈ ਅੱਗੇ ਨਹੀਂ ਆ ਰਿਹਾ ਅਤੇ ਮੀਡੀਆ ਤੋਂ ਦੂਰੀ ਬਣਾ ਕੇ ਰੱਖ ਰਿਹਾ ਹੈ।

Exit mobile version