‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਜਪਾ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਬੇਅਦਬੀ ਮਾਮਲਿਆਂ ‘ਤੇ ਨਵਜੋਤ ਸਿੰਘ ਸਿੱਧੂ ਦੀ ਲਗਾਤਾਰ ਬਿਆਨਬਾਜ਼ੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਸਿੱਧੂ ਅਨੁਸ਼ਾਸਨ ਵਿੱਚ ਨਹੀਂ ਰਹਿ ਸਕਦੇ। ਜਿਸ ਵਿੱਚ ਅਨੁਸ਼ਾਸਨ ਨਾ ਹੋਵੇ, ਉਹ ਕਦੇ ਕਾਮਯਾਬ ਨਹੀਂ ਹੋ ਸਕਦਾ। ਗਰੇਵਾਲ ਨੇ ਸਿੱਧੂ ਨੂੰ ਅਨੁਸ਼ਾਸਨ ਵਿੱਚ ਰਹਿਣ ਦੀ ਅਪੀਲ ਕੀਤੀ। ਗਰੇਵਾਲ ਨੇ ਕਿਹਾ ਕਿ ਸਰਕਾਰ ਨੂੰ ਸਾਢੇ ਚਾਰ ਸਾਲ ਨਿਕਲ ਗਏ ਹਨ ਤੇ ਸਿੱਧੂ ਨੂੰ ਹੁਣ ਹੀ ਬੇਅਦਬੀ ਮਾਮਲਿਆਂ ਦੀ ਯਾਦ ਕਿਉਂ ਆਈ ਹੈ। ਇਹ ਲੋਕਾਂ ਵਿੱਚ ਜਾਣ ਲਈ ਆਪਣੀ Face saving ਕਰ ਰਹੇ ਹਨ ਤਾਂ ਜੋ ਇਹ ਲੋਕਾਂ ਵਿੱਚ ਵਿਚਰ ਸਕਣ। ਹੁਣ ਨਾ ਤਾਂ ਇਨਸਾਫ ਮਿਲੇਗਾ ਕਿਉਂਕਿ ਸਮਾਂ ਬਹੁਤ ਘੱਟ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਲੀਡਰਾਂ ਵਿੱਚੋਂ ਬਹੁਤ ਸਾਰੇ ਲੀਡਰ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਉਨ੍ਹਾਂ ਨੇ ਰਵਨੀਤ ਬਿੱਟੂ ਅਤੇ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਇਹ ਮੁੱਖ ਮੰਤਰੀ ਬਣਨ ਦੀਆਂ ਤਿਆਰੀਆਂ ਕਰ ਰਹੇ ਹਨ।
View Comments