The Khalas Tv Blog Punjab ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਹੋਇਆ ਸੁਧਾਰ! ਮੁੱਖ ਮੰਤਰੀ ਨੇ ਕੀਤਾ ਵੱਡਾ ਦਾਅਵਾ
Punjab

ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਹੋਇਆ ਸੁਧਾਰ! ਮੁੱਖ ਮੰਤਰੀ ਨੇ ਕੀਤਾ ਵੱਡਾ ਦਾਅਵਾ

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਵਿਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪਹਿਲੇ ਦਿਨ ਤੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਕਰ ਰਹੀ ਹੈ ਅਤੇ ਹੁਣ ਇਸ ਦੇ ਸ਼ਾਨਦਾਰ ਨਤੀਜੇ ਦੇਖਣ ਨੂੰ ਮਿਲ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਭਵਿੱਖ ਲਈ ਬਹੁਤ ਹੀ ਵਧੀਆ ਸੰਕੇਤ ਹਨ। ਪਿਛਲੇ ਸਾਲ 18.84 ਅਰਬ ਕਿਊਬਿਕ ਮੀਟਰ ਪਾਣੀ ਦਾ ਰਿਚਾਰਜ ਸੀ ਜੋ ਐਤਕੀਂ ਵਧ ਕੇ 19.19 ਅਰਬ ਕਿਊਬਿਕ ਮੀਟਰ ਹੋ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 2 ਸਾਲਾਂ ਤੋਂ ਸੂਏ, ਕੱਸੀਆਂ, ਰਜਵਾਹੇ ਅਤੇ ਪਾਈਪਾਂ ਰਾਹੀਂ 70 ਫ਼ੀਸਦੀ ਨਹਿਰੀ ਪਾਣੀ ਖੇਤਾਂ ਦੀਆਂ ਟੇਲਾਂ ਤੱਕ ਪਹੁੰਚਾਇਆ ਹੈ, ਜੋ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਾਰਗਰ ਸਿੱਧ ਹੋਇਆ ਹੈ। ਪੰਜਾਬ ਦੀ ਧਰਤੀ ਤੇ ਪਾਣੀ ਨੂੰ ਅਜੋਕੇ ਸਮੇਂ ਅਤੇ ਆਉਣ ਵਾਲੀਆਂ ਨਸਲਾਂ ਲਈ ਬਚਾਉਣਾ ਸਾਡਾ ਫ਼ਰਜ਼ ਹੈ ਅਤੇ ਸਾਡੀ ਸਰਕਾਰ ਇਸ ਫਰਜ ਨੂੰ ਨਿਭਾ ਰਹੀ ਹੈ।

ਇਹ ਵੀ ਪੜ੍ਹੋ –   ਡਾਕਟਰਾਂ ਦੀ ਭੁੱਖ ਹੜਤਾਲ ਖਤਮ! 16 ਦਿਨਾਂ ਤੋਂ ਕਰ ਰਹੇ ਭੁੱਖ ਹੜਤਾਲ

 

Exit mobile version