ਤਰਨਤਾਰਨ ਪੁਲਿਸ ਅਤੇ ਅਪਰਾਧੀ ਜੋਧਬੀਰ ਸਿੰਘ ਉਰਫ਼ ਜੋਧਾ ਵਿਚਕਾਰ ਦੇਰ ਰਾਤ ਮੁੱਠਭੇੜ ਹੋਈ। ਪੁਲਿਸ ਨੂੰ ਦੇਖ ਕੇ ਜੋਧਬੀਰ ਸਿੰਘ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਗੋਲੀਬਾਰੀ ਵਿੱਚ ਜੋਧਬੀਰ ਸਿੰਘ ਪੁਲਿਸ ਦੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਜੋਧਬੀਰ ਸਿੰਘ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਹਿੱਸਾ ਸੀ। ਸੂਚਨਾ ਦੇ ਆਧਾਰ ‘ਤੇ ਥਾਣਾ ਸਿਟੀ ਤਰਨਤਾਰਨ ਅਤੇ ਸੀ.ਆਈ.ਏ ਦੀ ਟੀਮ ਜੋਧਬੀਰ ਸਿੰਘ ਨੂੰ ਕਾਬੂ ਕਰਨ ਆਈ ਸੀ ਤਾਂ ਪੁਲਿਸ ਨੂੰ ਦੇਖ ਕੇ ਜੋਧਾ ਨੇ ਗੋਲੀਆਂ ਚਲਾ ਦਿੱਤੀਆਂ।
ਦੱਸਿਆ ਜਾ ਰਿਹਾ ਹੈ ਕਿ ਜੇਲ ਵਿੱਚ ਬੰਦ ਗੈਂਗਸਟਰ ਹੈਪੀ ਬਾਬਾ ਦੀ ਗੈਂਗ ਦੇ ਗੁਰਗੇ ਯੁੱਧਵੀਰ ਸਿੰਘ ਵੱਲੋਂ ਪਿਛਲੇ ਦਿਨੀ ਤਰਨ ਤਾਰਨ ਦੇ ਇੱਕ ਵਪਾਰੀ ਪਾਸੋਂ 50 ਲੱਖ ਰੁਪਏ ਦੀ ਫਰੌਤੀ ਮੰਗੀ ਗਈ ਸੀ। ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਪੜਤਾਲ ਕੀਤੀ ਜਾਣ ਤੋਂ ਬਾਅਦ ਪੁਲਿਸ ਨੂੰ ਗੁਪਤ ਸੋਰਸਾਂ ਤੋਂ ਜਾਣਕਾਰੀ ਮਿਲੀ ਸੀ ਕਿ ਬੀਤੀ ਰਾਤ 1 ਵਜੇ ਦੇ ਕਰੀਬ ਯੁਧਵੀਰ ਸਿੰਘ ਤਰਨ ਤਾਰਨ ਦੇ ਇਲਾਕੇ ਵਿੱਚ ਹੀ ਜਾ ਰਿਹਾ ਹੈ ਜਿਸ ਤੋਂ ਬਾਅਦ ਪੁਲਿਸ ਵੱਲੋਂ ਜਦੋਂ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਬਦਮਾਸ਼ ਵੱਲੋਂ ਪੁਲਿਸ ਤੇ ਹੀ ਗੋਲੀਆਂ ਚਲਾ ਦਿੱਤੀਆਂ ਗਈਆਂ ।
ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਜਦੋਂ ਪੁਲਿਸ ਵੱਲੋਂ ਗੋਲੀ ਚਲਾਈ ਗਈ ਤਾਂ ਇੱਕ ਗੋਲੀ ਯੁਧਵੀਰ ਸਿੰਘ ਦੀ ਲੱਤ ਵਿੱਚ ਲੱਗ ਗਈ ਜਿਸ ਨਾਲ ਉਹ ਜ਼ਖਮੀ ਹੋ ਗਿਆ ਤੇ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ ਅਤੇ ਕਾਬੂ ਕਰਨ ਤੋਂ ਬਾਅਦ ਪੁਲਿਸ ਨੇ ਉਸਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਹੈ। ਪੁਲਿਸ ਵੱਲੋਂ ਜਦੋਂ ਬਦਮਾਸ਼ ਨੂੰ ਕਾਬੂ ਕੀਤਾ ਗਿਆ ਤਾਂ ਉਸ ਪਾਸੋਂ ਨੌ ਐਮਐਮ ਦਾ ਇੱਕ ਗਲੋਕ ਪਿਸਟਲ ਵੀ ਬਰਾਮਦ ਕੀਤਾ ਗਿਆ ਹੈ।