Punjab

ਡੀਐਸਪੀ ਦਾ ਸਰਵਿਸ ਰਿਵਾਲਵਰ ਸਾਫ ਕਰਦੇ ਗੰਨਮੈਨ ਨਾਲ ਹੋਇਆ ਕੁਝ ਅਜਿਹਾ , ਪਰਿਵਾਰ ‘ਤੇ ਟੁੱਟਿਆ ਦੁਖਾਂ ਦਾ ਪਹਾੜ

Gunman's death due to gunshot while cleaning service revolver, a mountain of grief on the family

ਖੰਨਾ : ਐਸਐਸਪੀ ਦਫ਼ਤਰ ਵਿਖੇ ਇੱਕ ਡੀਐਸਪੀ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੈੱਡ ਕਾਂਸਟੇਬਲ ਰਸ਼ਪਿੰਦਰ ਸਿੰਘ ਵਜੋਂ ਹੋਈ। ਰਸ਼ਪਿੰਦਰ ਵੋਮੈਨ ਸੈੱਲ ਦੇ ਡੀਐਸਪੀ ਗੁਰਮੀਤ ਸਿੰਘ ਨਾਲ ਬਤੌਰ ਗੰਨਮੈਨ ਤਾਇਨਾਤ ਸੀ। ਹਾਸਲ ਜਾਣਕਾਰੀ ਅਨੁਸਾਰ ਅੱਜ ਜਦੋਂ ਰਸ਼ਪਿੰਦਰ ਐਸਐਸਪੀ ਦਫ਼ਤਰ ਵਿਖੇ ਰੀਡਰ ਬ੍ਰਾਂਚ ‘ਚ ਬੈਠਾ ਸੀ ਤਾਂ ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ।

ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਮੁਲਾਜ਼ਮਾਂ ਵਿਚ ਹਫੜਾ-ਦਫੜੀ ਮੱਚ ਗਈ। ਸਟਾਫ ਨੇ ਮੌਕੇ ‘ਤੇ ਪਹੁੰਚ ਕੇ ਖੂਨ ਨਾਲ ਲੱਥਪੱਥ ਰਸ਼ਪਿੰਦਰ ਨੂੰ ਹਸਪਤਾਲ ਪਹੁੰਚਾਇਆ ਪਰ ਉਹ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਪੁਲਿਸ ਮੁਲਾਜ਼ਮਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਡੀਐਸਪੀ ਦਾ ਸਰਵਿਸ ਰਿਵਾਲਵਰ ਰਸ਼ਪਿੰਦਰ ਦੇ ਹੱਥ ‘ਚ ਸੀ ,ਜਿਸ ਨੂੰ ਸਾਫ਼ ਕਰਦੇ ਹੋਏ ਗੋਲੀ ਚੱਲ ਗਈ ਤੇ ਇਹ ਗੋਲੀ ਰਸ਼ਪਿੰਦਰ ਦੀ ਛਾਤੀ ‘ਚ ਲੱਗੀ।

ਲੁਧਿਆਣਾ ਰੇਂਜ ਦੇ ਆਈਜੀ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਅਜੇ ਕੁਝ ਦਿਨ ਪਹਿਲਾਂ ਹੀ ਰਸ਼ਪਿੰਦਰ ਦੀ ਤਾਇਨਾਤੀ ਖੰਨਾ ਵਿੱਚ ਡੀਐਸਪੀ ਗੁਰਮੀਤ ਸਿੰਘ ਦੇ ਨਾਲ ਹੋਈ ਸੀ। ਉਹ ਡਿਪਰੈਸ਼ਨ ਦਾ ਸ਼ਿਕਾਰ ਸੀ। ਗੋਲੀ ਸਰਵਿਸ ਰਿਵਾਲਵਰ ਤੋਂ ਚੱਲੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਪੋਸਟਮਾਰਟਮ ਲਈ ਰਖਵਾਇਆ ਜਾ ਰਿਹਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।