The Khalas Tv Blog Punjab ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ‘ਤੇ ਲੱਗਿਆ ਕਤਲ ਦਾ ਇਲਜ਼ਾਮ ! ਪਰਿਵਾਰ ਨੇ ਸਸਕਾਰ ਕਰਨ ਤੋਂ ਇਨਕਾਰ ਕੀਤਾ
Punjab

ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ‘ਤੇ ਲੱਗਿਆ ਕਤਲ ਦਾ ਇਲਜ਼ਾਮ ! ਪਰਿਵਾਰ ਨੇ ਸਸਕਾਰ ਕਰਨ ਤੋਂ ਇਨਕਾਰ ਕੀਤਾ

ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (Khadoor sahib Mp Amritpal Singh) ਦੇ ਹਮਾਇਤੀਆਂ ‘ਤੇ ਫਰੀਦਕੋਟ ਦੇ ਪਿੰਡ ਹਰੀ ਨੌਂ ਦੇ ਗੁਰਪ੍ਰੀਤ ਸਿੰਘ ਦੇ ਕਤਲ ਦੇ ਇਲਜ਼ਾਮ ਲੱਗੇ ਹਨ । ਇਹ ਇਲਜ਼ਾਮ ਗੁਰਪ੍ਰੀਤ ਸਿੰਘ ਦੇ ਪਰਿਵਾਰ ਨੇ ਲਗਾਇਆ ਹੈ । ਇਹ ਕਤਲ 9 ਅਕਤੂਬਰ ਨੂੰ ਪੰਚਾਇਤ ਚੋਣਾਂ ਦੇ ਦੌਰਾਨ ਹੋਇਆ ਸੀ । ਮੋਟਰ ਸਾਈਕਲ ‘ਤੇ ਸਵਾਰ 2 ਲੋਕਾਂ ਨੇ ਗੁਰਪ੍ਰੀਤ ਸਿੰਘ ਦਾ ਕਤਲ ਕਰ ਦਿੱਤਾ ਸੀ ।

ਮ੍ਰਿਤਕ ਗੁਰਪ੍ਰੀਤ ਸਿੰਘ ਦੇ ਭਤੀਜੇ ਨੇ ਦੱਸਿਆ ਮੇਰਾ ਚਾਚਾ ਕਿਸਾਨੀ ਅੰਦੋਲਨ ਦੇ ਦੌਰਾਨ ਦੀਪ ਸਿੱਧੂ ਦੇ ਸੰਪਰਕ ਵਿੱਚ ਆਇਆ ਸੀ । ਜਿਸ ਤੋਂ ਬਾਅਦ ਦੀਪ ਸਿੱਧੂ ਨੇ ਗੁਰਪ੍ਰੀਤ ਸਿੰਘ ਨੂੰ ਵਾਰਿਸ ਪੰਜਾਬ ਜਥੇਬੰਦੀ ਦਾ ਖਜਾਨਚੀ ਬਣਾ ਦਿੱਤਾ । ਜਦੋਂ ਦੀਪ ਸਿੱਧੂ ਦੀ ਮੌਤ ਹੋ ਗਈ ਤਾਂ ਅੰਮ੍ਰਿਤਪਾਲ ਸਿੰਘ ਨੇ ਜਥੇਬੰਦੀ ਦੀ ਕਮਾਨ ਆਪਣੇ ਹੱਥ ਲੈ ਲਈ ਅਤੇ ਸਾਰੇ ਮੈਂਬਰਾਂ ਨੂੰ ਵੱਖ ਕਰ ਦਿੱਤਾ । ਜਦੋਂ ਗੁਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਦੇ ਫੈਸਲੇ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੂੰ ਧਮਕੀਆਂ ਮਿਲਣੀ ਸ਼ੁਰੂ ਹੋ ਗਈ । ਸਾਡੇ ਘਰ ਵਿੱਚ ਆਕੇ ਧਮਕੀਆਂ ਦਿੱਤੀਆਂ ਗਈਆਂ ਹਨ ।

ਗੁਰਪ੍ਰੀਤ ਸਿੰਘ ਦੇ ਭਤੀਜੇ ਨੇ ਕਿਹਾ ਸਾਨੂੰ ਪੂਰਾ ਸ਼ੱਕ ਹੈ ਕਿ ਅੰਮ੍ਰਿਤਪਾਲ ਦੇ ਹਮਾਇਤੀਆਂ ਨੇ ਹੀ ਕਤਲ ਕੀਤਾ ਹੈ । ਪਰਿਵਾਰ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਗੁਰਪ੍ਰੀਤ ਸਿੰਘ ਦੇ ਕਾਤਲ ਫੜੇ ਨਹੀਂ ਜਾਂਦੇ ਹਨ ਅਸੀਂ ਨਾ ਸਸਕਾਰ ਕਰਾਂਗੇ ਨਾ ਹੀ ਪੋਸਟਮਾਰਟਮ ਕਰਾਇਆ ਜਾਵੇਗਾ ।

Exit mobile version