Punjab

ਕਾਂਗਰਸੀ ਸਰਪੰਚ ਨਾਲ ਹੋਇਆ ਬਹੁਤ ਮਾੜਾ ! ਪਹਿਲਾਂ ਕੀਤੀ ਸੀ ਰੇਕੀ ਫਿਰ ਰਸਤੇ ਤੋਂ ਹਟਾਇਆ !

ਬਿਉਰੋ ਰਿਪੋਰਟ : ਗੁਰਦਾਸਪੁਰ ਪਿੰਡ ਦੇ ਸਰਪੰਚ ਨੂੰ ਲੈਕੇ ਮਾੜੀ ਖਬਰ ਸਾਹਮਣੇ ਆਈ ਹੈ। ਸੋਮਵਾਰ ਨੂੰ ਦੇਰ ਰਾਤ ਕੁਝ ਅਣਪਛਾਤੇ ਲੋਕਾਂ ਨੇ ਤੇਜ਼ਧਾਰ ਹਥਿਆਰ ਨਾਲ ਸਰਪੰਚ ਬਲਜੀਤ ਸਿੰਘ ‘ਤੇ ਹਮਲਾ ਕਰ ਦਿੱਤਾ । 48 ਸਾਲ ਦੇ ਪਿੰਡ ਸਦਾਰੰਗ ਦੇ ਮੌਜੂਦਾ ਸਰਪੰਚ ਬਲਜੀਤ ਸਿੰਘ ਨੰ ਜਖ਼ਮੀ ਹਾਲਤ ਵਿੱਚ ਬਟਾਲਾ ਦੇ ਸਿਵਿਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ । ਪਰ ਹਾਲਤ ਜ਼ਿਆਦਾ ਵਿਗੜਨ ਦੀ ਵਜ੍ਹਾ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ। ਜਿੱਥੇ ਹੁਣ ਉਨ੍ਹਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ ।

ਰੇਕੀ ਕਰਨ ਤੋਂ ਬਾਅਦ ਹਮਲਾ ਕੀਤਾ

ਮ੍ਰਿਤਕ ਸਰਪੰਚ ਦੇ ਭਰਾ ਗੁਰਮੀਤ ਸਿੰਘ ਲੱਕੀ ਨੇ ਦੱਸਿਆ ਕਿ ਬਲਜੀਤ ਸੋਮਵਾਰ ਸ਼ਾਮ ਨੂੰ ਆਪਣਾ ਕੰਮ ਖਤਮ ਕਰਕੇ ਘਰ ਵੱਲ ਆ ਰਿਹਾ ਸੀ । ਉਸੇ ਵੇਲੇ ਕੁਝ ਅਣਪਛਾਤੇ ਲੋਕਾਂ ਨੇ ਪਿੱਛਾ ਕਰਕੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ । ਜਿਸ ਨਾਲ ਉਹ ਗੰਭੀਰ ਜਖ਼ਮੀ ਹੋ ਗਿਆ । ਰਾਹਗੀਰ ਨੇ ਕਤਲ ਦੀ ਜਾਣਕਾਰੀ ਪਰਿਵਾਰ ਨੂੰ ਦਿੱਤੀ ਤਾਂ ਬਲਜੀਤ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ।

ਉੱਧਰ ਵਾਰਦਾਤ ਦੇ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ CIA ਦੀ ਟੀਮ ਮੌਕੇ ‘ਤੇ ਪਹੁੰਚੀ । ਸਭ ਤੋਂ ਪਹਿਲਾਂ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ । ਪੁਲਿਸ ਨੇ ਥਾਣਾ ਰਗੜ ਨਾਂਗਲ ਵਿੱਚ ਕਤਲ ਦਾ ਕੇਸ ਦਰਜ ਕਰ ਲਿਆ । ਕਤਲ ਦੇ ਪਿੱਛੇ ਕਾਰਨ ਕੀ ਸੀ ? ਇਸ ਬਾਰੇ ਵਿੱਚ ਗ੍ਰਿਫਤਾਰੀ ਦੇ ਬਾਅਦ ਹੀ ਪਤਾ ਚੱਲੇਗਾ। ਪੁਲਿਸ ਇਲਾਕੇ ਦੇ ਸੀਸੀਟੀਵੀ ਖੰਗਾਲ ਰਹੀ ਹੈ ।