The Khalas Tv Blog Punjab ਗੁਰਦਾਸਪੁਰ : ਨਾਕੇ ‘ਤੇ ਮੰਗੇ ਵਾਹਨ ਦੇ ਦਸਤਾਵੇਜ ਤਾਂ ਦੋ ਜਣਿਆਂ ਨੇ ਪੁਲਿਸ ਮੁਲਾਜ਼ਮ ਨਾਲ ਕੀਤਾ ਮਾੜਾ ਸਲੂਕ…
Punjab

ਗੁਰਦਾਸਪੁਰ : ਨਾਕੇ ‘ਤੇ ਮੰਗੇ ਵਾਹਨ ਦੇ ਦਸਤਾਵੇਜ ਤਾਂ ਦੋ ਜਣਿਆਂ ਨੇ ਪੁਲਿਸ ਮੁਲਾਜ਼ਮ ਨਾਲ ਕੀਤਾ ਮਾੜਾ ਸਲੂਕ…

Gurdaspur: Two persons assaulted the policeman after asking for the vehicle documents at the gate.

ਗੁਰਦਾਸਪੁਰ : ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਲੋਕ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ‘ਚ ਦੇਰੀ ਨਹੀਂ ਕਰਦੇ। ਇੱਥੋਂ ਤੱਕ ਹੁਣ ਪੁਲਿਸ ਦਾ ਵੀ ਕੋਈ ਡਰ-ਭੈਅ ਨਹੀਂ ਰਹਿ ਗਿਆ। ਅਜਿਹਾ ਹੀ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਇੱਥੇ ਪੁਲਿਸ ਮੁਲਾਜ਼ਮ ਨੂੰ ਕੁੱਟਣ ਦਾ ਵੀਡੀਓ ਵਾਇਰਲ ਹੋਇਆ ਹੈ।

ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਲੋਕਾਂ ਦਾ ਹੌਸਲਾ ਇੰਨਾ ਵਧ ਗਿਆ ਕਿ ਉਹ ਖਾਕੀ ਵਰਦੀ ਨੂੰ ਹੱਥ ਪਾਉਣ ਤੋਂ ਵੀ ਨਹੀਂ ਡਰਦੇ। ਵੀਡੀਓ ਗੁਰਦਾਸਪੁਰ ਦਾ ਦੱਸਿਆ ਜਾ ਰਿਹਾ ਹੈ ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ਉਪਰ ਸਵਾਲ ਉੱਠ ਰਹੇ ਹਨ ਕਿ ਜੇਕਰ ਪੰਜਾਬ ਪੁਲਿਸ ਦੇ ਮੁਲਾਜ਼ਮ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਹਾਲਤ ਕੀ ਹੋਵੇਗੀ।

ਇਹ  ਘਟਨਾ ਜ਼ਿਲੇ ਗੁਰਦਾਸਪੁਰ ਦੇ ਬਾਰਡਰ ਏਰੀਆ ਅਧੀਨ ਸੈਕਿੰਡ ਲਾਈਨ ਆਫ ਡਿਫੈਂਸ ਨਾਕਾ ਮਰਾੜਾ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ ਦੇ ਸਰਹੱਦੀ ਖੇਤਰ ‘ਚ ਸੁਰੱਖਿਆ ਦੀ ਦੂਜੀ ਲਾਈਨ ‘ਤੇ ਸਥਿਤ ਚੌਕੀ ‘ਤੇ ਪੁਲਿਸ ਵੱਲੋਂ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਚੈਕਿੰਗ ਕੀਤੀ ਜਾਂਦੀ ਹੈ। ਸ਼ਨੀਵਾਰ ਨੂੰ 2 ਸ਼ੱਕੀ ਵਿਅਕਤੀ ਨਸ਼ੇ ਦੀ ਹਾਲਤ ‘ਚ ਬਾਈਕ ‘ਤੇ ਆਏ, ਜਿਨ੍ਹਾਂ ਨੂੰ ਪੁਲਸ ਮੁਲਾਜ਼ਮਾਂ ਨੇ ਚੈਕਿੰਗ ਲਈ ਰੋਕਿਆ।

ਜਦੋਂ ਪੁਲਿਸ ਮੁਲਾਜ਼ਮਾਂ ਨੇ ਉਸ ਕੋਲੋਂ ਮੋਟਰਸਾਈਕਲ ਦੇ ਕਾਗ਼ਜ਼ਾਤ ਮੰਗੇ ਤਾਂ ਉਨ੍ਹਾਂ ਨੇ ਉਸ ਨਾਲ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ । ਇਸ ਸਬੰਧੀ ਸਾਥੀ ਪੁਲਿਸ ਮੁਲਾਜ਼ਮਾਂ ਨੇ ਥਾਣਾ ਸਦਰ ਵਿਖੇ ਸੂਚਨਾ ਦਿੱਤੀ। ਪੁਲਿਸ ਟੀਮ ਨੇ ਮੌਕੇ ’ਤੇ ਆ ਕੇ ਰਾਜੇਸ਼ ਕੁਮਾਰ (ਬੱਬਾ) ਅਤੇ ਅਰਵਿੰਦਰ (ਸਾਬੀ) ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

 

Exit mobile version