International Punjab

ਇੰਗਲੈਂਡ ‘ਚ ਗੁਰਦਾਸਪੁਰ ਦੇ ਨੌਜਵਾਨ ਦੀ ਹੋਈ ਮੌਤ, ਪਰਿਵਾਰ ਸਦਮੇ ‘ਚ

ਗੁਰਦਾਸਪੁਰ ਦੇ ਕਸਬਾ ਕਲਾਨੌਰ ਦੇ ਰਹਿਣ ਵਾਲੇ ਨੌਜਵਾਨ ਦੀ ਇੰਗਲੈਂਡ ਵਿੱਚ ਮੌਤ ਹੋ ਗਈ। ਹੁਣ ਪਰਿਵਾਰ ਸਰਕਾਰ ਤੋਂ ਮੰਗ ਕਰ ਰਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਵਾਪਸ ਲਿਆਂਦਾ ਜਾਵੇ। ਮ੍ਰਿਤਕ ਨੌਜਵਾਨ ਦੀ ਪਛਾਣ ਮਨੀ ਪੁੱਤਰ ਮਦਨ ਲਾਲ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਮਦਨ ਲਾਲ ਨੇ ਦੱਸਿਆ ਕਿ ਉਸ ਦਾ ਲੜਕਾ ਪੈਸੇ ਕਮਾਉਣ ਲਈ ਪਿਛਲੇ 12 ਸਾਲਾਂ ਤੋਂ ਇੰਗਲੈਂਡ ਰਹਿ ਰਿਹਾ ਸੀ। ਜੋ ਉਥੇ ਹੀ ਰਹਿੰਦਾ ਸੀ ਅਤੇ ਡਰਾਈਵਰੀ ਦਾ ਕੰਮ ਕਰਦਾ ਸੀ। ਉਸ ਦੇ ਭਰਾ ਦਾ ਲੜਕਾ ਵੀ ਇੰਗਲੈਂਡ ਰਹਿੰਦਾ ਹੈ। ਉਸ ਨੇ ਦੱਸਿਆ ਕਿ ਅੱਜ ਉਸ ਨੂੰ ਉਸ ਦੇ ਭਰਾ ਦੇ ਲੜਕੇ ਦਾ ਫੋਨ ਆਇਆ ਕਿ ਮਨੀ ਦੀ ਦਿਲ ਦੀ ਧੜਕਣ ਰੁਕਣ ਕਾਰਨ ਮੌਤ ਹੋ ਗਈ ਹੈ। ਇਸ ਦੀ ਸੂਚਨਾ ਮਿਲਦਿਆਂ ਹੀ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਪਰਿਵਾਰ ਨੂੰ ਅਜੇ ਵੀ ਵਿਸ਼ਵਾਸ ਨਹੀਂ ਹੋ ਰਿਹਾ ਹੈ ਕਿ ਉਨ੍ਹਾਂ ਦਾ ਜਵਾਨ ਪੁੱਤਰ ਇਸ ਦੁਨੀਆ ਵਿੱਚ ਨਹੀਂ ਰਿਹਾ।

ਉਸ ਨੇ ਦੱਸਿਆ ਕਿ ਉਸ ਦਾ ਲੜਕਾ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ। ਜਿਨ੍ਹਾਂ ਵਿਚੋਂ ਇਕ ਪੁੱਤਰ ਅਤੇ ਇਕ ਬੇਟੀ ਹੈ। ਪੀੜਤ ਦੇ ਪਿਤਾ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਲਾਸ਼ ਨੂੰ ਭਾਰਤ ਵਾਪਸ ਲਿਆਂਦਾ ਜਾਵੇ।

ਇਹ ਵੀ ਪੜ੍ਹੋ –  ਅੰਮ੍ਰਿਤਸਰ ‘ਚ ਹੋਈ ਬੇਅਦਬੀ, ਇਸਾਈ ਭਾਈਚਾਰੇ ‘ਚ ਗੁੱਸੇ ਦੀ ਲਹਿਰ