The Khalas Tv Blog Punjab ਜਥੇਦਾਰ ਗੁਰਦੇਵ ਸਿੰਘ ਕਾਉਂਕੇ ਫਰਜ਼ੀ ਐਨਕਾਉਂਟਰ ਮਾਮਲੇ SGPC ਦਾ ਵੱਡਾ ਐਕਸ਼ਨ !
Punjab

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਫਰਜ਼ੀ ਐਨਕਾਉਂਟਰ ਮਾਮਲੇ SGPC ਦਾ ਵੱਡਾ ਐਕਸ਼ਨ !

 

ਬਿਉਰੋ ਰਿਪੋਰਟ : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਫਰਜ਼ੀ ਐਨਕਾਊਂਟਰ ਮਾਮਲੇ ਵਿੱਚ ਹੁਣ SGPC ਐਕਸ਼ਨ ਵਿੱਚ ਆ ਗਿਆ ਹੈ । ਕਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਨੂੰਨੀ ਮਾਹਰਾਂ ਦੀ ਪੰਜ-ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਦੀ ਅਗਵਾਈ ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ ਵੱਲੋਂ ਕੀਤੀ ਜਾਵੇਗੀ । ਇਸ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਪੁਨੀਤ ਕੌਰ ਸੇਖੋਂ, ਜਲੰਧਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਬਲਤੇਜ ਸਿੰਘ ਢਿੱਲੋਂ,ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਅਮਰਜੀਤ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਹੋਣਗੇ।

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਥੇਦਾਰ ਕਾਉਂਕੇ ਦੇ ਕਤਲ ਸਬੰਧੀ ਦੋਸ਼ੀਆਂ ਖ਼ਿਲਾਫ਼ ਕਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਕਿਹਾ ਗਿਆ ਸੀ। ਇਸ ‘ਤੇ ਫੌਰਨ ਅਮਲ ਕਰਦਿਆਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਜਥੇਦਾਰ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਵਾਸਤੇ ਭੇਜਿਆ ਗਿਆ ਸੀ। ਹੁਣ ਇਸ ਮਾਮਲੇ ਸਬੰਧੀ ਇੱਕ ਉੱਚ ਪੱਧਰੀ ਕਨੂੰਨੀ ਕਮੇਟੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਾਤਲਾਂ ਵਿਰੁੱਧ ਪੁਖਤਾ ਕਾਰਵਾਈ ਨੂੰ ਅਮਲ ਵਿੱਚ ਲਿਆਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਬਣਾਈ ਗਈ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੀ ਗਈ ਆਪੀਐੱਸ ਬੀਪੀ ਤੀਵਾੜੀ ਵਾਲੀ ਰਿਪੋਰਟ ਦੀ ਮੁਕੰਮਲ ਘੋਖ ਕਰਕੇ ਕਨੂੰਨੀ ਕਾਰਵਾਈ ਕਰੇਗੀ। ਉਨ੍ਹਾਂ ਸਪਸ਼ਟ ਕਿਹਾ ਕਿ ਇਸ ਸਬੰਧ ਵਿੱਚ ਕੋਈ ਢਿੱਲ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇੱਕ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਭਾਈ ਕਾਉਂਕੇ ਫਰਜ਼ੀ ਐਨਕਾਉਂਟਰ ਮਾਮਲੇ ਵਿੱਚ ਅਕਾਲੀ ਦਲ ਨੂੰ ਘੇਰਿਆ ਸੀ। ਇਸ ਤੋਂ ਇਲਾਵਾ ਪੰਥਕ ਜਥੇਬੰਦੀਆਂ ਨੇ ਵੀ ਸ੍ਰੀ ਅਕਾਲ ਤਖਤ ਨੂੰ ਚਿੱਠੀ ਲਿਖ ਕੇ ਸੁਖਬੀਰ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਤਲਬ ਕਰਨ ਦੀ ਮੰਗ ਕੀਤੀ ਹੈ । ਜਥੇਬੰਦੀਆਂ ਦਾ ਕਹਿਣਾ ਹੈ ਅਕਾਲੀ ਅਤੇ ਕਾਂਗਰਸ ਦੀ ਸਰਕਾਰਾਂ ਨੇ 25 ਸਾਲ ਤੱਕ ਇਸ ਕਾਉਂਕੇ ਦੀ ਜਾਂਚ ਰਿਪੋਰਟ ਨੂੰ ਦਬਾ ਕੇ ਰੱਖਿਆ ਸੀ।

ਜਥੇਦਾਰ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਨੂੰ ਘੇਰਿਆ

ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਪ੍ਰੀਤ ਸਿੰਘ ਨੇ ਜਥੇਦਾਰ ਕਾਉਂਕੇ ਮਾਮਲੇ ਵਿੱਚ ਬਿਨਾਂ ਨਾਂ ਲਏ ਅਕਾਲੀ ਦਲ ‘ਤੇ ਗੰਭੀਰ ਸਵਾਲ ਚੁੱਕੇ ਹਨ । ਉਨ੍ਹਾਂ ਕਿਹਾ ਕਿ 25 ਸਾਲ ਤੱਕ ਕਾਉਂਕੇ ਦੀ ਰਿਪੋਰਟ ਮਿੱਟੀ ਵਿੱਚ ਪਈ ਰਹੀ । ਮਾਮਲੇ ਵਿੱਚ ਕੋਈ ਵੀ ਸਾਫ ਜਾਂਚ ਨਹੀ ਹੋ ਪਾਈ,ਕਿਸੇ ਵੀ ਸਰਕਾਰ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ । ਗਿਆਨੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਆਪ ਸਰਕਾਰ ਇਸ ‘ਤੇ ਕਾਰਵਾਈ ਕਰੇ,ਪਿਛਲੀ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਗਲਤੀ ਨਾ ਕਰੇ,ਆਪ ਸਰਕਾਰ ਮੁਲਜ਼ਾਂ ਖਿਲਾਫ ਠੋਸ ਕਾਰਵਾਈ ਕਰਕੇ ਦੋਸ਼ੀਆਂ ਨੂੰ ਸਜ਼ਾ ਦੇਵੇ। ਉਧਰ ਸਿੱਖ ਜਥੇਬੰਦੀਆਂ ਦੇ ਇੱਕ ਵਫ਼ਤ ਦੇ ਸ੍ਰੀ ਅਕਾਲ ਤਖਤ ਸਾਹਿਬ ਵਿੱਚ ਮੰਗ ਪੱਤਰ ਸੌਂਪ ਕੇ ਜਥੇਦਾਰ ਕਾਉਂਕੇ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ ।

Exit mobile version