ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਅਕਾਲ ਬੁੰਗਾ ਵਿਖੇ ਹੋਈ ਝੜਪ ‘ਤੇ ਬਣਾਈ ਗਈ ਕਮੇਟੀ ਦੀ ਰਿਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪ ਦਿੱਤੀ ਹੈ। ਇਸਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ ਨੇ ਇਸ ਮਾਮਲੇ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜ ਦਿੱਤੀ ਹੈ।
ਗਠਤ ਕੀਤੀ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਵਿਚ ਸਿੱਧੇ ਤੌਰ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੁੰਮੇਵਾਰ ਠਹਿਰਾਇਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਾਂਚ ਰਿਪੋਰਟ ਜਨਤਕ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਿਨ੍ਹਾਂ ਦਾ ਪਾਸ ਗ੍ਰਹਿ ਵਿਭਾਗ ਵੀ ਹੈ, ਪੜਤਾਲੀਆ ਰਿਪੋਰਟ ਅਨੁਸਾਰ ਸਾਰੇ ਮਾਮਲੇ ਦੇ ਮੁੱਖ ਦੋਸ਼ੀ ਬਣਦੇ ਹਨ।
ਧਾਮੀ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਵੀ ਕੋਈ ਬੇਅਦਬੀ ਹੁੰਦੀ ਹੈ ਤਾਂ ਸਰਕਾਰ ਨੇ ਅੱਜ ਤੱਕ ਕਿਸੇ ਵੀ ਕੇਸ ਵਿੱਚ ਆਪਣੀ ਜਿੰਮੇਵਾਰੀ ਨਹੀਂ ਨਿਭਾਈ। ਧਾਮੀ ਨੇ ਕਿਹਾ ਕਿ ਸਰਕਾਰ ਸਿਰਫ਼ ਕੇਸ ਦਰਜ ਕਰਨ ਤੱਕ ਹੀ ਸੀਮਤ ਰਹਿੰਦੀ ਹੈ ਜਿਸ ਤੋਂ ਬਾਅਦ ਕੇਸ ਦੀ ਕੋਈ ਕਾਰਵਾਈ ਸਰਕਾਰ ਵੱਲੋਂ ਨਹੀਂ ਕੀਤਾ ਜਾਂਦੀ। ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਇਸ ਰਿਪੋਰਟ ‘ਤੇ ਜਲਦ ਹੀ ਆਪਣਾ ਫ਼ੈਸਲਾ ਸੁਣਾਉਣਗੇ।
ਐਡਵੋਕੇਟ ਧਾਮੀ ਨੇ ਕਿਹਾ ਕਿ 23 ਨਵੰਬਰ 2023 ਨੂੰ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਦੀ ਘਟਨਾ ਬਾਰੇ ਮੁਕੰਮਲ ਰਿਪੋਰਟ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤੇ ਗਏ ਸਨ, ਜਿਸ ਅਨੁਸਾਰ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਦਿੱਤੀ ਹੈ।
ਬਿਆਨਾਂ ਤੋਂ ਸਾਹਮਣੇ ਆਇਆ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਗੋਲੀ ਚਲਾਉਣ ਦੀ ਕੋਈ ਲੋੜ ਨਹੀਂ ਸੀ ਅਤੇ ਗੋਲੀ ਚਲਾਉਣ ਤੋਂ ਪਹਿਲਾਂ ਕੋਈ ਵੀ ਵਾਰਨਿੰਗ ਨਹੀਂ ਦਿੱਤੀ ਗਈ। ਪੁਲਿਸ ਨੇ ਕੇਵਲ ਇਕਤਰਫ਼ਾ ਹੀ ਗੋਲੀਆਂ ਚਲਾਈਆਂ, ਜਦਕਿ ਗੁਰਦੁਆਰਾ ਸਾਹਿਬ ਦੇ ਅੰਦਰ ਕਿਸੇ ਕਿਸਮ ਦੇ ਜੁਲਮ ਜਾਂ ਝਗੜੇ ਦੇ ਸੰਕੇਤ ਨਹੀਂ ਮਿਲਦੇ। ਗੁਰਦੁਆਰਾ ਸਾਹਿਬ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਚੱਲ ਰਿਹਾ ਸੀ, ਜਿਥੇ ਗੋਲੀਬਾਰੀ, ਅੱਥਰੂ ਗੈਸ ਅਤੇ ਗੁਰਦੁਆਰਾ ਸਾਹਿਬ ਅੰਦਰ ਜੁੱਤੀਆਂ ਸਮੇਤ ਪੁਲਿਸ ਦਾਖਲੇ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੀ ਮਰਯਾਦਾ ਭੰਗ ਕੀਤੀ ਗਈ।
ਦੋ ਧੜਿਆਂ ਦੇ ਆਪਸੀ ਤਤਕਾਰ ਨੂੰ ਮਿਲ ਬੈਠ ਕੇ ਸੁਲਝਾਉਣ ਦੀ ਵੀ ਕੋਈ ਕੋਸ਼ਿਸ਼ ਨਹੀਂ ਹੋਈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੋਂ ਪਹਿਲਾਂ ਮਿੱਥੇ ਟੀਚੇ ਅਨੁਸਾਰ ਪੁਲਿਸ ਨੇ ਕਾਰਵਾਈ ਕੀਤੀ। ਜਦੋਂ ਗੁਰੂ ਘਰ ਅੰਦਰੋਂ ਕਿਸੇ ਕਿਸਮ ਦੇ ਝਗੜੇ ਦੀ ਗੱਲ ਨਹੀਂ ਸੀ, ਤਾਂ ਤਾਬੜਤੋੜ ਗੋਲੀਆਂ ਚਲਾਉਣੀਆਂ ਅਤੇ ਅੱਥਰੂ ਗੈਸ ਦੇ ਗੋਲੇ ਸੁੱਟਣੇ ਕਿਸੇ ਤਰ੍ਹਾਂ ਜਾਇਜ਼ ਨਹੀਂ ਹਨ। ਉਨ੍ਹਾਂ ਦੱਸਿਆ ਕਿ ਸਾਰੇ ਮਾਮਲੇ ਸਬੰਧੀ ਜਾਂਚ ਕਮੇਟੀ ਨੂੰ ਪ੍ਰਾਪਤ ਹੋਏ ਬਿਆਨਾਂ ਅਤੇ ਮਿਲੇ ਵੀਡੀਓ ਦਸਤਾਵੇਜ਼ਾਂ ਤੋਂ ਸਾਫ਼ ਪਤਾ ਲੱਗ ਰਿਹਾ ਹੈ ਕਿ ਪੁਲਿਸ ਨੇ ਇਕ ਹਜ਼ਾਰ ਤੋਂ ਵੱਧ ਗੋਲੀਆਂ ਚਲਾਈਆਂ। ਇਸ ਸਬੰਧ ਵਿਚ ਦੋਸ਼ੀ ਪੁਲਿਸ ਵਾਲਿਆਂ ’ਤੇ ਕਾਰਵਾਈ ਦੀ ਥਾਂ ਉਲਟਾ ਨਿਹੰਗ ਸਿੰਘਾਂ ’ਤੇ ਪਰਚੇ ਦਰਜ ਕਰ ਦਿੱਤੇ ਗਏ।
ਪ੍ਰਧਾਨ ਨੇ ਕਿਹਾ ਕਿ ਜਾਂਚ ਰਿਪੋਰਟ ਸਪੱਸ਼ਟ ਕਰਦੀ ਹੈ ਕਿ ਸਰਕਾਰੀ ਅਧਿਕਾਰੀ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੇ ਹਨ। ਇਸ ’ਤੇ ਚੱਲਦਿਆਂ ਹੀ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਕਪੂਰਥਲਾ ਨੇ ਜਾਂਚ ਵਿਚ ਕੋਈ ਸਹਿਯੋਗ ਨਹੀਂ ਕੀਤਾ। ਇਨ੍ਹਾਂ ਦੋਹਾਂ ਅਧਿਕਾਰੀਆਂ ਨੂੰ ਜਾਂਚ ਕਮੇਟੀ ਵੱਲੋਂ ਲਿਖਤੀ ਤੌਰ ’ਤੇ 23 ਸਵਾਲ ਭੇਜੇ ਗਏ ਸਨ, ਪਰ ਇਨ੍ਹਾਂ ਨੇ ਸਰਕਾਰ ਦੀ ਮਨਸ਼ਾ ਅਨੁਸਾਰ ਜਵਾਬ ਦੇਣ ਦੀ ਲੋੜ ਨਹੀਂ ਸਮਝੀ। ਉਨ੍ਹਾਂ ਕਿਹਾ ਕਿ ਇਹ ਜਾਂਚ ਕਮੇਟੀ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸੀ, ਇਸ ਲਈ ਰਿਪੋਰਟ ਕਾਰਵਾਈ ਵਾਸਤੇ