‘ਦ ਖ਼ਾਲਸ ਬਿਊਰੋ : ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਵੱਲੋਂ ਉਨੀ ਜੂਨ ਨੂੰ ਸ੍ਰੀ ਆਨੰਦਪੁਰ ਸਾਹਿਬ ਦੀ ਮੋੜ੍ਹੀ ਗੱਡੀ ਸੀ ਜਿਸ ਯਾਦ ਨੂੰ ਮੁੜ ਤੋਂ ਤਾਜ਼ਾ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਆਨੰਦਪੁਰ ਸਾਹਿਬ ਦਾ 357 ਵਾਂ ਸਥਾਪਨਾ ਦਿਵਸ ਮਨਾਇਆ ਗਿਆ ਹੈ। ਧਾਰਮਿਕ ਜਥੇਬੰਦੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਕੇ ਮਹਿਲ ਗੁਰਦੁਆਰਾ ਭੋਰਾ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਤਿਕਾਰ ਨਾਲ ਮਨਾਇਆ ਗਿਆ । ਜ਼ਿਕਰਯੋਗ ਹੈ ਕਿ 19 ਜੂਨ 1665 ਨੂੰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਚੱਕ ਮਾਤਾ ਨਾਨਕੀ ਪਿੰਡ ਜੋ ਕਿ ਬਾਅਦ ਵਿੱਚ ਮੱਕੋਵਾਲ ਤੇ ਫਿਰ ਸ੍ਰੀ ਆਨੰਦਪੁਰ ਸਾਹਿਬ ਦੇ ਨਾਮ ਜਾਣਿਆ ਜਾਣ ਲੱਗਾ ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਬਰਸੋਈ ਧਰਤੀ ਇਸ ਗੁਰੂ ਕੀ ਨਗਰੀ ਦੀ ਸਥਾਪਨਾ ਦਿਵਸ ਮਨਾਉਣ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਤੇ ਸ਼ਰਧਾ ਹੈ , ਜਿੱਥੇ ਤਖਤ ਸਾਹਿਬ ਦੇ ਹਜ਼ੂਰੀ ਰਾਗੀ ਢਾਡੀ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋਡ਼ਿਆ ਤੇ ਅੱਜ ਰਾਤ ਨੂੰ ਕੀਰਤਨ ਦੀਵਾਨ ਵੀ ਸਜਾਏ ਜਾਣਗੇ ।
ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਵਿਸ਼ੇਸ਼ ਤੌਰ ਤੇ ਗੁਰੂ ਘਰ ਵਿੱਚ ਹਾਜ਼ਰੀਆਂ ਭਰੀਆਂ।