‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਜਾਨ ਗਵਾਉਣ ਵਾਲੇ ਕਿਸਾਨ ਗੁਰਿੰਦਰ ਸਿੰਘ ਦਾ ਦੂਜੀ ਵਾਰ ਪੋਸਟਮਾਰਟਮ ਕਰਨ ਤੋਂ ਬਾਅਦ ਅੰਤਿਮ ਸਸਕਾਰ ਕਰ ਦਿੱਤਾ ਗਿਆ। ਗੁਰਿੰਦਰ ਬਹਿਰਾਈਚ ਦਾ ਰਹਿਣ ਵਾਲਾ ਸੀ ਤੇ ਪਰਿਵਾਰ ਦੀ ਸਹਿਮਤੀ ਮਿਲਣ ਤੋਂ ਬਾਅਦ ਸਸਕਾਰ ਕੀਤਾ ਗਿਆ ਹੈ।
ਦੱਸ ਦਈਏ ਕਿ ਪਰਿਵਾਰ ਨੇ ਪਹਿਲੀ ਪੋਸਟਮਾਰਟ ਦੀ ਰਿਪੋਰਟ ਉੱਤੇ ਨਾਰਾਜ਼ਗੀ ਜਾਹਿਰ ਕੀਤੀ ਸੀ। ਪਰਿਵਾਰ ਨੂੰ ਮਨਾਉਣ ਲਈ ਕਿਸਾਨ ਲੀਡਰ ਰਾਕੇਸ਼ ਟਿਕੈਤ ਨੂੰ ਲਖੀਮਪੁਰ ਖੀਰੀ ਦੇ ਪੱਕਾ ਤੋਂ ਬਹਿਰਾਈਚ ਦੇ ਮੋਹਨੀਆਂ ਪਿੰਡ ਜਾਣਾ ਪਿਆ ਸੀ
ਮੰਗਲਵਾਰ ਸ਼ਾਮ ਨੂੰ ਯੋਗੀ ਅਦਿੱਤਿਆਨਾਥ ਦੀ ਸਰਕਾਰ ਨੇ ਲਖਨਊ ਪੀਜੀਆਈ ਹਸਪਤਾਲ ਦੇ ਦੋ ਡਾਕਟਰਾਂ ਨੂੰ ਹੈਲੀਕਾਪਟਰ ਤੋਂ ਬਹਿਰਾਈਚ ਭੇਜਿਆ ਗਿਆ ਤੇ ਮੁੜ ਤੋਂ ਪੋਸਟਮਾਰਟਮ ਕਰਵਾਇਆ ਗਿਆ। ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਉਨ੍ਹਾਂ ਨੇ ਗੁਰਿੰਦਰ ਦੇ ਸ਼ਰੀਰ ਉੱਤੇ ਗੋਲੀਆਂ ਦੇ ਨਿਸ਼ਾਨ ਵੇਖੇ ਹਨ, ਜਿਸ ਤੋਂ ਬਾਅਦ ਪਰਿਵਾਰ ਨੇ ਅੰਤਿਮ ਸਸਕਾਰ ਦੀ ਰਿਪੋਰਟ ਖਾਰਿਜ ਕਰ ਦਿੱਤੀ ਸੀ।