The Khalas Tv Blog Punjab “ਸਾਡੀ ਸਰਕਾਰ ਨੇ ਕੰਮ ਤਾਂ ਕੀਤੇ ਪਰ ਲੋਕਾਂ ਤੱਕ ਨਹੀਂ ਪਹੁੰਚੇ”
Punjab

“ਸਾਡੀ ਸਰਕਾਰ ਨੇ ਕੰਮ ਤਾਂ ਕੀਤੇ ਪਰ ਲੋਕਾਂ ਤੱਕ ਨਹੀਂ ਪਹੁੰਚੇ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਕਿਹਾ ਕਿ ਸਾਡੇ ਪਹਿਲੇ ਲੀਡਰ ਨੇ ਲੋਕਾਂ ਦੇ ਮੁੱਦਿਆ ਵੱਲ ਕੋਈ ਧਿਆਨ ਨਹੀਂ ਦਿੱਤਾ। ਸਾਨੂੰ ਅਫ਼ਸੋਸ ਹੈ ਕਿ ਅਸੀਂ ਵੀ ਮੁੱਦਿਆਂ ਨੂੰ ਦੂਰ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਲੋਕਾਂ ਦਾ ਫ਼ਰਮਾਨ ਕਬੂਲ ਹੈ। ਸਾਡੀ ਸਰਕਾਰ ਨੇ ਕੰਮ ਕੀਤੇ ਹਨ ਪਰ ਅਸੀਂ ਆਪਣੇ ਕੰਮ ਲੋਕਾਂ ਤੱਕ ਨਹੀਂ ਪਹੁੰਚਾ ਪਾਏ। ਅੰਦਰੂਨੀ ਕਲੇਸ਼ ਨੇ ਕਾਂਗਰਸ ਨੂੰ ਪਿੱਛੇ ਢਕੇਲਿਆ ਹੈ। ਕਾਂਗਰਸ ਲੀਡਰ ਖੁਦ ਨੂੰ ਪਾਰਟੀ ਤੋਂ ਉੱਪਰ ਸਮਝਣ ਲੱਗ ਗਏ ਸੀ।

ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਲੋਕਾਂ ਨਾਲ ਸਾਰੇ ਵਾਅਦੇ ਪੂਰੇ ਕਰਾਂਗੇ। ਉਨ੍ਹਾਂ ਕਿਹਾ ਕਿ ਅੱਜ ਅਰਵਿੰਦ ਕੇਜਰੀਵਾਲ ਨਾਲ ਰਸਮੀ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਵਾਅਦੇ ਵੀ ਪੂਰੇ ਕਰਾਂਗੇ ਤੇ 2024 ਵਿੱਚ ਅਰਵਿੰਦ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਵੀ ਬਣਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਕ ਇਮਾਨਦਾਰ ਮੁੱਖ ਮੰਤਰੀ ਮਿਲਣ ਜਾ ਰਿਹਾ।

Exit mobile version