The Khalas Tv Blog Punjab ਪਿੰਡ ਗੋਧਰਪੁਰਾ ‘ਚ ਕਰਵਾਏ ਗਏ ਸਾਕਾ ਸ਼੍ਰੀ ਨਨਕਾਣਾ ਸਾਹਿਬ ਨੂੰ ਸਮਰਪਿਤ ਗੁਰਮਤਿ ਸਮਾਗਮ
Punjab

ਪਿੰਡ ਗੋਧਰਪੁਰਾ ‘ਚ ਕਰਵਾਏ ਗਏ ਸਾਕਾ ਸ਼੍ਰੀ ਨਨਕਾਣਾ ਸਾਹਿਬ ਨੂੰ ਸਮਰਪਿਤ ਗੁਰਮਤਿ ਸਮਾਗਮ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗੋਧਰਪੁਰਾ ‘ਚ ਸਥਿਤ ਗੁਰਦੁਆਰਾ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ  ਵਿਖੇ 100 ਸਾਲਾ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ। ਗੁਰਮਤਿ ਸਮਾਗਮ ਵਿੱਚ ਬੀਬੀਆਂ ਦੇ ਕਰੀਤਨੀ ਜਥੇ ਨੇ ਵੈਰਾਗਮਈ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਵੱਖ-ਵੱਖ ਬੁਲਾਰਿਆਂ, ਢਾਡੀ ਜਥਿਆਂ ਨੇ ਸਾਕਾ ਸ਼੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੀ ਗੁਰਮਤਿ ਸਮਾਗਮ ਵਿੱਚ ਸ਼ਾਮਿਲ ਹੋਏ। ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਸਾਕਾ ਸ਼੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ। ਇਸ ਮੌਕੇ SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਵੱਖ-ਵੱਖ ਸ਼ਖਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ।

Exit mobile version