The Khalas Tv Blog Punjab ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
Punjab

ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

SGPC

ਬਿਉਰੋ ਰਿਪੋਰਟ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮੂਹ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

ਐਡਵੋਕੇਟ ਧਾਮੀ ਵੱਲੋਂ ਵੱਡੇ ਸਾਹਿਜ਼ਾਦਿਆਂ ਤੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਹੈ। ਜਾਰੀ ਇੱਕ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਧਰਮ ਪ੍ਰਤੀ ਦ੍ਰਿੜ੍ਹਤਾ, ਉਨ੍ਹਾਂ ਦੀ ਹੱਕ ਸੱਚ ਨਾਲ ਖੜ੍ਹਣ ਦੀ ਵਚਨਬੱਧਤਾ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦੇ ਸਿੱਖ ਧਰਮ ਦੇ ਉਹ ਮਰਗਦਰਸ਼ਕ ਹਨ ਜਿਨ੍ਹਾਂ ਨੇ ਛੋਟੀ ਉਮਰਾਂ ਵਿੱਚ ਵੱਡੇ ਪੂਰਨੇ ਪਾਏ। ਸਿੱਖ ਇਤਿਹਾਸ ਦਾ ਇਹ ਪੰਨਾ ਜਿੱਥੇ ਪੂਰੀ ਕੌਮ ਲਈ ਪ੍ਰੇਰਣਾਦਾਇਕ ਹੈ ਉੱਥੇ ਹੀ ਖਾਸ ਤੌਰ `ਤੇ ਸਿੱਖ ਨੌਜੁਆਨੀ ਲਈ ਸਿੱਖ ਚੇਤਨਾ ਦਾ ਇੱਕ ਅਮਲ ਵੀ ਹੈ, ਜਿਸ ਦੀ ਰੋਸ਼ਨੀ ਵਿੱਚ ਕੌਮ ਦੀਆਂ ਭਵਿੱਖੀ ਤਰਜੀਹਾਂ ਨਿਰਧਾਰਤ ਕਰਨ ਦੇ ਨਾਲ-ਨਾਲ ਚੜ੍ਹਦੀ ਕਲਾ ਲਈ ਸੰਕਲਪ ਕਰਨਾ ਚਾਹੀਦਾ ਹੈ।
ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਨੁਸਾਰ ਦਸਮ ਪਾਤਸ਼ਾਹ ਜੀ ਦੇ ਵੱਡੇ ਸਾਹਿਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸਮੇਤ ਚਮਕੌਰ ਦੀ ਜੰਗ ਦੇ ਸਮੂਹ ਸ਼ਹੀਦਾਂ ਨੂੰ ਯਾਦ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਸਵੇਰੇ 10 ਵਜੇ ਦਸ ਮਿੰਟ ਲਈ ਗੁਰਮੰਤਰ ਅਤੇ ਮੂਲਮੰਤਰ ਦੇ ਜਾਪ ਕੀਤੇ ਗਏ।

ਇਹ ਵੀ ਪੜ੍ਹੋ – ਇਸ ਵਾਰ 26 ਜਨਵਰੀ ਨੂੰ ਪਰੇਡ ‘ਚ ਨਜ਼ਰ ਆਵੇਗੀ ਪੰਜਾਬ ਦੀ ਝਾਂਕੀ

 

Exit mobile version