‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਲਖੀਮਪੁਰ ਖੀਰੀ ਘਟਨਾ ਵਿੱਚ ਪੰਜ ਕਿਸਾਨਾਂ ਦੀ ਹੋਈ ਹੱ ਤਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਕੱਲ੍ਹ ਹੋਣ ਵਾਲੇ ਪ੍ਰਦਰਸ਼ਨ ਨੂੰ ਪੂਰੇ ਦੇਸ਼ ਵਿੱਚ ਸਫਲ ਬਣਾਉਣ ਦੀ ਅਪੀਲ ਕੀਤੀ ਹੈ। ਚੜੂਨੀ ਨੇ ਕਿਹਾ ਕਿ ਯੂਪੀ ਵਿੱਚ ਕੱਲ੍ਹ ਸਾਰੇ ਥਾਣਿਆਂ ਦੇ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਬਾਕੀ ਸੂਬਿਆਂ ਵਿੱਚ ਤਹਿਸੀਲਾਂ ਅਤੇ ਹੈੱਡਕੁਆਰਟਰਾਂ ਅੱਗੇ ਕੱਲ੍ਹ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪ੍ਰਦਰਸ਼ਨ ਕੀਤਾ ਜਾਵੇਗਾ। ਕੱਲ੍ਹ ਰਾਸ਼ਟਰਪਤੀ ਨੂੰ ਮੰਗ ਪੱਤਰ ਵੀ ਸੌਂਪਿਆ ਜਾਵੇਗਾ। ਸਰਵ ਸਿੱਖਿਆ ਅਭਿਆਨ ਤਹਿਤ ਪੰਜਾਬ ਭਰ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਮੁਹਾਲੀ ਵਿੱਚ ਧਰਨਾ ਲਾਇਆ ਹੋਇਆ ਹੈ। ਮੁਲਾਜ਼ਮਾਂ ਦੇ ਪ੍ਰਦਰਸ਼ਨ ਵਿੱਚ ਚੜੂਨੀ ਨੇ ਵੀ ਸ਼ਮੂਲੀਅਤ ਕੀਤੀ। ਮੁਲਾਜ਼ਮਾਂ ਦੀ ਮੰਗ ਹੈ ਕਿ ਜਿਵੇਂ ਸਰਵ ਸਿੱਖਿਆ ਅਭਿਆਨ ਤਹਿਤ ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਹੈ, ਉਨ੍ਹਾਂ ਨੂੰ ਵੀ ਪੱਕਾ ਕੀਤਾ ਜਾਵੇ।