ਸਿੱਖ ਫਾਰ ਜਸਟਿਸ (Sikh For Justice) ਦੇ ਮੁੱਖੀ ਗੁਰਪਤਵੰਤ ਸਿੰਘ ਪੰਨੂ (Gurpantvant Singh Pannu) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੂੰ ਧਮਕੀ ਦਿੱਤੀ ਗਈ ਹੈ। ਪੰਨੂੰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿੱਚ ਤਿਰੰਗਾ ਨਾ ਲਹਿਰਾਉਣ ਦੀ ਸਲਾਹ ਦਿੱਤੀ ਹੈ। ਉਸ ਨੇ ਕਿਹਾ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਇਸ ਭਾਰਤ ਦੇ ਤਿਰੰਗੇ ਦੇ ਹੇਠਾਂ ਸਿੱਖਾਂ ਦੀ ਨਸਲਕੁਸ਼ੀ ਹੋਈ ਹੈ ਅਤੇ ਇਸ ਦੇਸ਼ ਨੇ ਪੰਜਾਬ ਦੇ ਕਿਸਾਨਾਂ ਦੇ ਨਾਲ ਬੇਇਨਸਾਫ਼ੀ ਹੋ ਰਹੀ ਹੈ।
ਗੁਰਪਤਵੰਤ ਸਿੰਘ ਪੰਨੂ ਵੱਲੋਂ ਵੀਡੀਓ ਜਾਰੀ ਕਰ ਕਿਹਾ ਕਿ 15 ਅਗਸਤ ਨੂੰ ਸਿੱਖ ਧਰਮ ਅਤੇ ਪੰਜਾਬ ਦਾ ਆਜ਼ਾਦੀ ਦਿਹਾੜਾ ਨਹੀਂ ਹੈ। ਉਸ ਨੇ ਭਗਵੰਤ ਮਾਨ ਨੂੰ ਜਲੰਧਰ ਵਿੱਚ ਤਿਰੰਗਾ ਨਾ ਲਹਿਰਾਉਣ ਦੀ ਸਲਾਹ ਦਿੱਤੀ ਹੈ। ਉਸ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ, ਜਿਸ ਲਈ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ ਹੈ। ਪੰਨੂੰ ਨੇ ਕਿਹਾ ਕਿ ਭਗਵੰਤ ਮਾਨ ਨੰ ਜਲੰਧਰ ਵਿੱਚ ਤਿਰੰਗਾ ਲਹਿਰਾਉਣ ਤੋਂ ਰੋਕਿਆ ਜਾਵੇਗਾ। ਜੋ ਵੀ ਭਗਵੰਤ ਮਾਨ ਨੂੰ ਤਿਰੰਗਾ ਲਹਿਰਾਉਣ ਤੋਂ ਰੋਕੇਗਾ ਉਸ ਨੂੰ 1 ਕਰੋੜ ਰੁਪਏ ਦਿੱਤੇ ਜਾਣਗੇ। ਪੰਨੂੰ ਨੇ ਕਿਹਾ ਕਿ ਅੱਜ ਦਿਲਾਵਰ ਸਿੰਘ ਦੀ ਲੋੜ ਹੈ। ਅੱਜ ਕਿਸਾਨਾਂ ਨੂੰ ਤਿਰੰਗੇ ਝੰਡੇ ਹੇਠ ਖੁਦਕੁਸ਼ੀ ਕਰਨ ਲਈ ਉਕਸਾਇਆ ਜਾ ਰਿਹਾ ਹੈ, ਜਿਸ ਹੇਠ ਨਸਲਕੁਸ਼ੀ ਹੋਈ। ਪੰਨੂੰ ਨੇ ਕਿਹਾ ਕਿ ਭਗਵੰਤ ਮਾਨ ਹੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੈ। ਭਗਵੰਤ ਮਾਨ ਨੂੰ ਤਿਰੰਗਾ ਝੰਡਾ ਲਹਿਰਾਉਣ ਤੋਂ ਰੋਕਣ ਵਾਲੇ ਨੂੰ 1 ਕਰੋੜ ਰੁਪਏ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ – ਫਾਜ਼ਿਲਕਾ ਦੇ ਡੀਸੀ ਦੇ ਨਾਂ ਤੇ ਕੁਝ ਲੋਕਾਂ ਨੇ ਕੀਤਾ ਵੱਡਾ ਕਾਰਨਾਮਾ, ਪੁਲਿਸ ਕੋਲ ਪੁੱਜਾ ਮਾਮਲਾ