The Khalas Tv Blog Punjab ਲੁਧਿਆਣਾ ਦੇ ਇਸ ਵਿਧਾਇਕ ਨੇ ਆਪਣੀ ਸਰਕਾਰ ਸਮੇਂ ਰੱਖਿਆ ਨੀਂਹ ਪੱਥਰ ਤੋੜਿਆ! ਅਧਿਕਾਰੀ ਨੂੰ ਦੱਸਿਆ ਜ਼ਿੰਮੇਵਾਰ
Punjab

ਲੁਧਿਆਣਾ ਦੇ ਇਸ ਵਿਧਾਇਕ ਨੇ ਆਪਣੀ ਸਰਕਾਰ ਸਮੇਂ ਰੱਖਿਆ ਨੀਂਹ ਪੱਥਰ ਤੋੜਿਆ! ਅਧਿਕਾਰੀ ਨੂੰ ਦੱਸਿਆ ਜ਼ਿੰਮੇਵਾਰ

ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਇਕ ਵਿਧਾਇਕ ਨੇ ਆਪਣੀ ਸਰਕਾਰ ਹੁੰਦਿਆਂ ਹੀ ਰੱਖਿਆ ਨੀਂਹ ਪੱਥਰ ਤੋੜ ਦਿੱਤਾ ਹੈ। ਲੁਧਿਆਣਾ ਪੱਛਮੀ (Ludhiana West) ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ (Gurpreet Singh Gogi) ਨੇ ਬੁੱਢੇ ਨਾਲੇ ਦੀ ਸਫਾਈ ਪ੍ਰੋਜੈਕਟ ਦਾ ਨੀਂਹ ਪੱਥਰ ਤੋੜ ਦਿੱਤਾ ਹੈ। ਦੱਸ ਦੇਈਏ ਕਿ ਇਹ ਨੀਂਹ ਪੱਥਰ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਹੀ ਰੱਖਿਆ ਗਿਆ ਸੀ। ਵਿਧਾਇਕ ਗੋਗੀ ਨੇ ਕਿਹਾ ਕਿ ਅਧਿਕਾਰੀ ਇਸ ਪ੍ਰੋਜੈਕਟ ਨੂੰ ਲੈ ਕੇ ਸੰਜੀਦਾ ਨਹੀਂ ਹਨ ਅਤੇ ਉਹ ਕੰਮ ਨਹੀਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 650 ਕਰੋੜ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਸੀ, ਜਿਸ ਨੂੰ ਲੈ ਕੇ ਅਧਿਕਾਰੀ ਕੰਮ ਨਹੀਂ ਕਰ ਰਹੇ ਹਨ। ਜਿਸ ਤੋਂ ਤੰਗ ਆ ਕੇ ਉਨ੍ਹਾਂ ਇਹ ਕਦਮ ਚੁੱਕਿਆ ਹੈ।

ਗੋਗੀ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਨਾਲ ਬੁੱਢੇ ਨਾਲੇ ਦੀ ਸਫਾਈ ਕੀਤੀ ਜਾਣੀ ਸੀ ਪਰ ਹਾਲੇ ਤੱਕ ਕੋਈ ਵੀ ਕੰਮ ਸ਼ੁਰੂ ਨਹੀਂ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਕਈ ਗੱਲਾਂ ਕੀਤੀਆਂ ਹਨ ਅਤੇ ਉਨ੍ਹਾਂ ਦੀਆਂ ਗੱਲਾਂ ਤੋਂ ਬਾਅਦ ਨੀਂਹ ਪੱਥਰ ਨੂੰ ਤੋੜ ਦਿੱਤਾ ਗਿਆ ਹੈ। ਇਹ ਨੀਂਹ ਪੱਥਰ 18 ਮਈ 2022 ਨੂੰ ਰੱਖਿਆ ਸੀ।

ਇਹ ਵੀ ਪੜ੍ਹੋ –   ਪੰਜਾਬ ਦੇ ਰਾਜਪਾਲ ਦੀ ਵਿਗੜੀ ਸਿਹਤ, ਦੇਰ ਰਾਤ ਹਸਪਤਾਲ ਵਿਚ ਕਰਵਾਇਆ ਦਾਖ਼ਲ

 

Exit mobile version