The Khalas Tv Blog Punjab ਗੁਰਪ੍ਰੀਤ ਕਾਂਗੜ ਨੂੰ ਹੋਇਆ ਕੋਰੋਨਾ, ਸਿਹਤ ਖ਼ਰਾਬ ਹੋਣ ਦੇ ਬਾਵਜੂਦ ਵੀ ਪਹੁੰਚੇ ਇਨ੍ਹਾਂ ਸਮਾਗਮਾਂ ‘ਤੇ
Punjab

ਗੁਰਪ੍ਰੀਤ ਕਾਂਗੜ ਨੂੰ ਹੋਇਆ ਕੋਰੋਨਾ, ਸਿਹਤ ਖ਼ਰਾਬ ਹੋਣ ਦੇ ਬਾਵਜੂਦ ਵੀ ਪਹੁੰਚੇ ਇਨ੍ਹਾਂ ਸਮਾਗਮਾਂ ‘ਤੇ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੀ ਤਬੀਅਤ ਪਿਛਲੇ ਤਿੰਨ ਦਿਨਾਂ ਤੋਂ ਠੀਕ ਨਹੀਂ ਚੱਲ ਰਹੀ ਸੀ। ਕਾਂਗੜ ਨੂੰ ਬੁਖਾਰ ਹੋਣ ਕਾਰਨ ਕੱਲ੍ਹ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ।

ਕਾਂਗੜ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਵੀ 15 ਅਗਸਤ ਨੂੰ ਕਈ ਸਮਾਗਮਾਂ ਵਿੱਚ ਸ਼ਾਮਲ ਹੋਏ। ਉਨ੍ਹਾਂ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਸਿਹਤ ਮਹਿਕਮੇ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ ਤੇ ਜਿੱਥੇ-ਜਿੱਥੇ ਮੰਤਰੀ ਨੇ ਫੇਰੀ ਪਾਈ, ਉੱਥੇ-ਉੱਥੇ ਹੁਣ ਪੜਤਾਲ ਕੀਤੀ ਜਾ ਰਹੀ ਹੈ। ਕਾਂਗੜ ਨੇ ਕੋਰੋਨਾ ਦੇ ਲੱਛਣ ਹੋਣ ਦੇ ਬਾਵਜੂਦ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਿਲ ਹੋ ਕੇ ਕਈਆਂ ਦੀ ਜਾਨ ਖਤਰੇ ਵਿੱਚ ਪਾ ਦਿੱਤੀ ਹੈ।

ਗੁਰਪ੍ਰੀਤ ਕਾਂਗੜ 15 ਅਗਸਤ ਨੂੰ ਮਾਨਸਾ ਵਿੱਚ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਤਿਰੰਗਾ ਲਹਿਰਉਣ ਲਈ ਪਹੁੰਚੇ ਸੀ। ਹੈਰਾਨੀ ਦੀ ਗੱਲ ਹੈ ਕਿ ਮਾਨਸਾ ਵਿੱਚ ਆਜ਼ਾਦੀ ਦਿਵਸ ਦੇ ਸਮਾਗਮ ਵਿੱਚ ਮੰਤਰੀ ਗੁਰਪ੍ਰੀਤ ਕਾਂਗੜ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਕਹਿ ਰਹੇ ਸੀ ਤੇ ਸਾਵਧਾਨੀਆਂ ਵਰਤਣ ਲਈ ਹਦਾਇਤਾਂ ਦੇ ਰਹੇ ਸੀ ਪਰ ਖੁਦ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਸਮਾਗਮ ਵਿੱਚ ਹਿੱਸਾ ਲੈਣ ਲਈ ਪਹੁੰਚ ਗਏ ਸਨ।

ਆਜ਼ਾਦੀ ਦਿਵਸ ਦੇ ਸਮਾਗਮ ਤੋਂ ਬਾਅਦ ਕਾਂਗੜ ਸਮਾਰਟ ਸਕੂਲ ਵਿੱਚ ਉਦਘਾਟਨ ਕਰਨ ਪਹੁੰਚੇ ਜਿੱਥੇ ਉਨ੍ਹਾਂ ਨੇ ਸਕੂਲੀ ਬੱਚਿਆਂ ਨੂੰ ਇਨਾਮ ਵੀ ਵੰਡੇ। ਉਸ ਤੋਂ ਬਾਅਦ ਉਹ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੇ ਘਰ ਵੀ ਪਹੁੰਚੇ ਤੇ ਗਾਗੋਵਾਲ ਦੇ ਘਰ ਦੁਪਹਿਰ ਦਾ ਖਾਣਾ ਖਾਧਾ। ਪ੍ਰਸ਼ਾਸਨ ਵੱਲੋਂ ਮੰਤਰੀ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਲੱਭਿਆ ਜਾ ਰਿਹਾ ਹੈ। ਉਨ੍ਹਾਂ ਦੇ ਵੀ ਕੋਰੋਨਾ ਟੈਸਟ ਕੀਤੇ ਜਾਣਗੇ।

Exit mobile version